.

Monday, March 23, 2015

MODI IN PUNJAB
ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਮ੍ਰਿਤਸਰ ਅਤੇ ਹੁਸੈਨੀਵਾਲਾ ਦੌਰੇ 'ਤੇ ਹਨ। ਦੇਸ਼ ਦੀ ਅਜ਼ਾਦੀ ਲਈ ਜਾਨ ਕੁਰਬਾਨ ਕਰ ਦੇਣ ਵਾਲੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਹੁਸੈਨੀਵਾਲਾ ਵਿਖੇ ਪ੍ਰਧਾਨ ਮੰਤਰੀ ਸ਼ਰਧਾਂਜਲੀ ਦਿੱਤੀ।

ਪ੍ਰਧਾਨ ਮੰਤਰੀ ਦੁਪਹਿਰ 2 ਵਜੇ ਗੁਰੂ ਰਾਮ ਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਪਹੁੰਚੇ। ਫਿਰ ਇੱਥੋਂ ਹੈਲੀਕਾਪਟਰ ਜ਼ਰੀਏ ਹੁਸੈਨੀਵਾਲਾ ਲਈ ਰਵਾਨਾ ਹੋਏ।

ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਦਾ ਪਹਿਲਾ ਅੰਮ੍ਰਿਤਸਰ ਦੌਰਾ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਬੀਜੇਪੀ ਪ੍ਰਧਾਨ ਕਮਲ ਸ਼ਰਮਾ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਹੋਰ ਲੀਡਰ ਪ੍ਰਧਾਨ ਮੰਤਰੀ ਦਾ ਸੁਆਗਤ ਕਰਨ ਪਹੁੰਚੇ।

ਹੁਸੈਨੀਵਾਲਾ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਸ਼ਾਮ 5 ਵਜੇ ਵਾਪਸ ਅੰਮ੍ਰਿਤਸਰ ਆਉਣਗੇ। ਇੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਕ ਹੋਣਗੇ। ਦੁਰਗਿਆਣਾ ਮੰਦਿਰ ਤੇ ਜ਼ਿਲ੍ਹਿਆਂਵਾਲਾ ਬਾਗ ਵੀ ਜਾਣਗੇ।