.

Tuesday, June 23, 2015

ਭਾਖੜਾ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਗੋਬਿੰਦਗੜ੍ਹ, 23 ਜੂਨ  7 ਸਾਲਾਂ ਤੋਂ ਬ੍ਰਾਹਮਣ ਸਭਾ ਪੰਜਾਬ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਥਿਤ ਤੌਰ 'ਤੇ ਲੱਖਾਂ ਰੁਪਏ ਦੇ ਕਰਜ਼ੇ ਹੇਠ ਦੱਬਣ ਕਾਰਨ
 ਸਰਹਿੰਦ ਦੀ ਭਾਖੜਾ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ | ਅਸ਼ਵਨੀ ਸ਼ਰਮਾ ਲੋਹੇ ਦਾ ਵਪਾਰੀ ਸੀ ਅਤੇ ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਉਦਯੋਗ ਲਗਾਤਾਰ ਮੰਦੇ ਦਾ ਸ਼ਿਕਾਰ ਹੋਣ ਕਾਰਨ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹਨ ਅਤੇ ਸ੍ਰੀ ਸ਼ਰਮਾ ਵੱਲੋਂ ਵੀ ਛੋਟੇ ਪੱਧਰ 'ਤੇ ਚਲਾਈ ਜਾ ਰਹੀ ਫ਼ੈਕਟਰੀ 'ਚ ਵੱਡਾ ਘਾਟਾ ਪੈ ਗਿਆ ਸੀ, ਜਿਸ ਕਾਰਨ ਉਸ ਦੀ ਲੱਖਾਂ ਰੁਪਏ ਦੀ ਦੇਣਦਾਰੀ ਹੋ ਗਈ ਸੀ ਤੇ ਉਹ ਕਾਫ਼ੀ ਪ੍ਰੇਸ਼ਾਨ ਸੀ | k