Monday, June 8, 2015

ਗੁਰੂ ਸਾਹਿਬਾਨ ਦੀਆਂ ਦੁਰਲੱਭ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨਾਂ ਨਾਲ ਜ਼ਿਲ•ਾ ਵਾਸੀ ਹੋਏ ਨਿਹਾl  ਦੀਆਂ ਦੁਰਲੱਭ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨਾਂ ਨਾਲ ਜ਼ਿਲ ਵਾਸੀ ਹੋਏ ਨਿਹਾਲ






ਖੰਨਾ/ਦੋਰਾਹਾ, 8 ਜੂਨ (000)-ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਹਿਬਾਨ ਦੀਆਂ ਪਾਵਨ-ਪਵਿੱਤਰ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਸ਼ੁਰੁ ਕੀਤੀ ਗਈ ਧਾਰਮਿਕ ਦਰਸ਼ਨ ਦੀਦਾਰ ਯਾਤਰਾ ਤਿੰਨ ਦਿਨ ਜ਼ਿਲ•ਾ ਲੁਧਿਆਣਾ ਵਿਚ ਬਿਤਾਉਣ ਉਪਰੰਤ ਅੱਜ ਖਾਲਸਾਈ ਸ਼ਾਨੋ-ਸ਼ੌਕਤ ਨਾਲ ਖੰਨਾ ਦੇ ਗੁਰਦੁਆਰਾ ਸ੍ਰੀ ਸੁੱਖ ਸਾਗਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਧਾਰਮਿਕ ਦਰਸ਼ਨ ਯਾਤਰਾ ਦੀ ਰਵਾਨਗੀ ਸਮੇਂ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਖੰਨਾ ਦੇ ਪੁਲਿਸ ਜ਼ਿਲ•ਾ ਮੁਖੀ ਸ੍ਰ. ਗੁਰਪ੍ਰੀਤ ਸਿੰਘ ਗਿੱਲ, ਸਾਬਕਾ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ. ਦਵਿੰਦਰ ਸਿੰਘ ਖੱਟੜਾ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਜੇ ਸੂਦ ਅਤੇ ਐੱਸ. ਡੀ. ਐੱਮ. ਖੰਨਾ ਸ੍ਰ. ਪਰਮਜੀਤ ਸਿੰਘ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਹੀ ਯਾਤਰਾ ਸਫਲਤਾ ਪੂਰਵਕ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਸਕੀ ਹੈ।
ਧਾਰਮਿਕ ਦਰਸ਼ਨ ਯਾਤਰਾ ਪੂਰੀ ਗੁਰ ਮਰਿਯਾਦਾ ਅਨੁਸਾਰ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮੰਡੀ ਗੋਬਿੰਦਗੜ• (ਜ਼ਿਲ•ਾ ਫਤਿਹਗੜ• ਸਾਹਿਬ) ਲਈ ਰਵਾਨਾ ਕੀਤਾ ਗਿਆ। ਰਵਾਨਗੀ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਹ ਧਾਰਮਿਕ ਦਰਸ਼ਨ ਯਾਤਰਾ ਦੇ ਰਸਤੇ ਵਿੱਚ ਸੰਗਤਾਂ ਲਈ ਪੀਣ ਵਾਲਾ ਸਾਫ ਸੁਥਰੇ ਪਾਣੀ ਅਤੇ ਲੰਗਰ ਲਗਾਏ ਗਏ। ਇਸ ਧਾਰਮਿਕ ਦਰਸ਼ਨ ਯਾਤਰਾ ਦੇ ਜ਼ਿਲ•ੇ ਅੰਦਰ ਪ੍ਰਵਾਸ ਦੌਰਾਨ ਜ਼ਿਲ•ਾ ਵਾਸੀਆਂ ਨੇ ਪੂਰੀ ਸ਼ਰਧਾ, ਉਤਸ਼ਾਹ ਅਤੇ ਸ਼ਾਨੋ-ਸ਼ੋਕਤ ਨਾਲ ਨਾਲ ਇਸ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਅਤੇ ਗੁਰੂ ਸਾਹਿਬਾਨ ਜੀ ਦੀਆਂ ਦੁਰਲੱਭ ਪਾਵਨ ਨਿਸ਼ਾਨੀਆਂ ਅੱਗੇ ਨਤਮਸਤਕ ਹੋਏ। ਇਸ ਮੌਕੇ ਦਰਸ਼ਨ ਕਰਨ ਆਈਆਂ ਸੰਗਤਾਂ ਨੇ ਗੁਰੂ ਸਾਹਿਬ ਜੀ ਦੇ ਜੈਕਾਰਿਆਂ ਨਾਲ ਪੁਰੇ ਵਾਤਾਵਰਨ ਨੂੰ ਗੁੰਜਾਇਮਾਨ ਕਰੀ ਰੱਖਿਆ। ਇਸ ਮੌਕੇ ਵਿਰਾਸਤੀ ਖੇਡ ਗੱਤਕੇ ਦਾ ਵੀ ਪ੍ਰਦਰਸ਼ਨ ਕੀਤਾ ਗਿਆ। ਇਸ ਧਾਰਮਿਕ ਦਰਸ਼ਨ ਯਾਤਰਾ ਦੌਰਾਨ ਸਰਧਾਲੂਆਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਵਿੱਤਰ ਤੇ ਦੁਰਲੱਭ ਨਿਸ਼ਾਨੀਆਂ, ਜਿਨ•ਾਂ ਵਿਚ ਚੋਲਾ ਸਾਹਿਬ, ਹੱਥ ਲਿਖਤ ਬਾਣੀ, ਕੇਸ, ਕੰਘਾ ਤੇ ਦਸਤਾਰ, ਕਿਰਪਾਨਾਂ, ਸਾਢੇ ਤਿਨ ਇੰਚ ਲੰਮੀ ਸਿਰੀ ਸਾਹਿਬ, 36 ਇੰਚ ਲੰਮਾ ਲੱਕੜ ਦੇ ਦਸਤੇ ਵਾਲਾ ਬਰਛਾ, ਦਸਮ ਪਾਤਸ਼ਾਹ ਦੇ ਤੀਰਾਂ ਦੇ ਦਰਸ਼ਨ ਕੀਤੇ।
ਇਸ ਤੋਂ ਪਹਿਲਾਂ ਬੀਤੀ ਰਾਤ ਇਸ ਯਾਤਰਾ ਦਾ ਕਸਬਾ ਦੋਰਾਹਾ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ, ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਜ਼ਿਲ•ਾ ਪੁਲਿਸ ਮੁਖੀ ਖੰਨਾ ਸ੍ਰ. ਗੁਰਪ੍ਰੀਤ ਸਿੰਘ ਗਿੱਲ, ਸਾਬਕਾ ਮੰਤਰੀ ਸ੍ਰ. ਤੇਜ ਪ੍ਰਕਾਸ਼ ਸਿੰਘ ਕੋਟਲੀ, ਸ੍ਰ. ਹਰਪਾਲ ਸਿੰਘ ਜੱਲ•ਾ, ਸ੍ਰ. ਰਘਬੀਰ ਸਿੰਘ ਸਹਾਰਨਮਾਜਰਾ (ਦੋਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ), ਭਾਜਪਾ ਆਗੂ ਸ੍ਰੀ ਜਤਿੰਦਰ ਸ਼ਰਮਾ ਅਤੇ ਹੋਰਾਂ ਦੀ ਅਗਵਾਈ ਵਿੱਚ ਸਵਾਗਤ ਕੀਤਾ ਗਿਆ। ਇਥੇ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸੇ ਤਰ•ਾਂ ਕਸਬਾ ਸਾਹਨੇਵਾਲ ਵਿਖੇ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਯਾਤਰਾ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚੋਂ ਹੁੰਦੀ ਹੋਈ ਅੱਜ ਤੜਕ ਸਵੇਰ ਗੁਰਦੁਆਰਾ ਸ੍ਰੀ ਸੁੱਖ ਸਾਗਰ ਸਾਹਿਬ ਖੰੰਨਾ ਵਿਖੇ ਪੁੱਜੀ, ਜਿਥੇ ਕਿ ਯਾਤਰਾ ਵੱਲੋਂ ਠਹਿਰਾਅ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਯਾਤਰਾ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਤੋਂ ਸ਼ੁਰੂ ਹੋਈ ਸੀ ਅਤੇ ਸੂਬੇ ਦੇ ਵੱਖ-ਵੱਖ ਜ਼ਿਲਿ•ਆਂ ਦੇ ਵਸਨੀਕਾਂ ਨੂੰ ਨਿਹਾਲ ਕਰਨ ਉਪਰੰਤ ਇਹ ਯਾਤਰਾ 18 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਣੀ ਹੈ।