Tuesday, September 15, 2015

ਫ਼ੋਟੋਗਰਾਫ਼ੀ ਮੁਕਾਬਲਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 15 ਸਤੰਬਰ -ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਨੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਕਾਲਜ ਪੱਧਰ ਦਾ ਫ਼ੋਟੋਗਰਾਫ਼ੀ ਮੁਕਾਬਲਾ ਕਰਵਾਇਆ | ਇਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 19 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੇ ਮੁਖੀ ਪ੍ਰੋ.ਰੀਨਾ ਢਿੱਲੋਂ ਨੇ ਵਿਦਿਆਰਥੀਆਂ ਨੂੰ ਜਿੱਥੇ ਫ਼ੋਟੋਗਰਾਫ਼ੀ ਨਾਲ ਸਬੰਧਿਤ ਕਈ ਮਹੱਤਵਪੂਰਨ ਸੁਝਾਅ ਦਿੱਤੇ ਉੱਥੇ ਨਾਲ ਹੀ ਵਿਦਿਆਰਥੀਆਂ ਨੂੰ ਤਸਵੀਰਾਂ ਖਿੱਚਣ ਲੱਗੇ ਫ਼ੋਕਸਿੰਗ, ਫ਼ਰੇਮਿੰਗ ਅਤੇ ਸਿਰਜਣਾਤਮਕ ਸੋਚ ਰੱਖਣ ਉੱਤੇ ਜ਼ੋਰ ਦਿੱਤਾ | ਇਸ ਮੁਕਾਬਲੇ ਵਿਚ ਵਿਦਿਆਰਥੀ ਨਵਨੀਤ ਸਿੰਘ ਨੇ ਪਹਿਲਾ ਸਥਾਨ, ਮਨਿੰਦਰ ਸਿੰਘ ਨੇ ਦੂਸਰਾ ਸਥਾਨ, ਮੋਹਿਤ ਸ਼ਰਮਾ ਅਤੇ ਰੋਹਿਤ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਵਿਦਿਆਰਥੀ ਰਵਿੰਦਰ ਸਿੰਘ ਨੇ ਕਾਨਸੋਲੇਸ਼ਨ ਪੁਰਸਕਾਰ ਜਿੱਤਿਆ | ਇਸ ਅਵਸਰ ਉੱਤੇ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ.ਜਤਿੰਦਰ ਸਿੰਘ ਸਿੱਧੂ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਉੱਤੇ ਪੱਤਰਕਾਰੀ ਵਿਭਾਗ ਦੇ ਪ੍ਰੋ. ਹਰਗੁਣਪ੍ਰੀਤ ਸਿੰਘ, ਪ੍ਰੋ.ਜਸਵੀਰ ਕੌਰ, ਪ੍ਰੋ.ਮੀਨਾਕਸ਼ੀ ਅਤੇ ਸਮੂਹ ਵਿਦਿਆਰਥੀ ਮੌਜੂਦ ਸਨ |