Tuesday, November 3, 2015

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਦਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 3 ਨਵੰਬਰ )-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ  ਨੋਰਥ ਜ਼ੋਨ ਇੰਟਰਵਰਸਿਟੀ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਦਾ ਰਸਮੀ ਉਦਘਾਟਨ ਕੀਤਾ ਗਿਆ | ਇਹ ਚੈਂਪੀਅਨਸ਼ਿਪ ਟੂਰਨਾਮੈਂਟ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀ ਵੱਲੋਂ ਕਰਵਾਇਆ ਜਾ ਰਿਹਾ ਹੈ, ਜਿਸ ਦਾ ਸਮੁੱਚਾ ਪ੍ਰਬੰਧ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ਼ ਫਿਜ਼ੀਕਲ ਐਜੂਕੇਸ਼ਨ ਅਤੇ ਸਪੋਰਟਸ ਟੈਕਨੌਲੋਜੀ ਨੇ ਕੀਤਾ ਹੈ | ਇਸ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਦੇ ਮੌਕੇ ਤੇ ਉਪ ਕੁਲਪਤੀ ਡਾ.ਗੁਰਮੋਹਨ ਸਿੰਘ, ਮੁੱਖ ਮਹਿਮਾਨ ਵਜੋਂ ਪਹੁੰਚੇ | ਉਨ੍ਹਾਂ ਨੇ ਦੱਸਿਆ ਕਿ ਭਾਰਤ ਹੁਣ ਸਿਰਫ਼ ਹਾਕੀ ਦੀ ਖੇਡ ਵਿੱਚ ਹੀ ਨਹੀਂ ਸਗੋਂ ਹੋਰ ਵੀ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਵਿੱਚ ਚੰਗਾ ਨਾਮਣਾ ਖੱਟ ਰਿਹਾ ਹੈ | ਡੀਨ ਅਕਾਦਮਿਕ ਮਾਮਲੇ ਅਤੇ ਡਾਇਰੈਕਟਰ ਸਪੋਰਟਸ ਡਾ. ਕੰਵਲਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ, ਪ੍ਰਬੰਧਕਾਂ ਅਤੇ ਖਿਡਾਰੀਆਂ ਨੂੰ ਜੀ ਆਇਆ ਕਿਹਾ | ਉਨ੍ਹਾਂ ਨੇ ਦੱਸਿਆ ਕਿ ਇਸ ਚਾਰ ਰੋਜ਼ਾ ਚੈਂਪੀਅਨਸ਼ਿਪ ਮੁਕਾਬਲਿਆਂ ਵਿੱਚ ਉੱਤਰੀ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਲਗਭਗ 25 ਟੀਮਾਂ ਹਿੱਸਾ ਲੈਣ ਲਈ ਪਹੁੰਚੀਆਂ ਹਨ | ਯੂਨੀਵਰਸਿਟੀ ਵੱਲੋਂ ਹਾਕੀ ਖੇਡ ਲਈ ਐਸਟਰੋਟਰਫ਼ ਹਾਕੀ ਗਰਾਊਾਡ ਅਤੇ ਹੋਰਨਾਂ ਖੇਡਾਂ ਲਈ ਵੀ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਰਜਿਸਟਰਾਰ, ਡਾ.ਪਰਿਤਪਾਲ ਸਿੰਘ, ਮੈਨੇਜਮੈਂਟ ਅਤੇ ਕਾਮਰਸ ਵਿਭਾਗ ਦੇ ਮੁਖੀ, ਡਾ: ਆਰ.ਕੇ ਸ਼ਰਮਾ, ਚੀਫ਼ ਸਿਕਓਰਟੀ ਅਫ਼ਸਰ, ਨਰਜਿੰਦਰ ਸਿੰਘ ਸੇਖੋਂ ਅਤੇ ਹੋਰਨਾਂ ਵਿਭਾਗਾਂ ਦੇ ਪ੍ਰੋਫੈਸਰ ਸਾਹਿਬਾਨ ਅਤੇ ਨਾਨ-ਟੀਚਿੰਗ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |