.

Tuesday, December 1, 2015

ਤਿੰਨ ਰੋਜ਼ਾ ਸਾਲਾਨਾ ਉਰਸ ਰੋਜ਼ਾ ਸ਼ਰੀਫ਼ ਵਿਖੇ

ਫਤਹਿਗੜ੍ਹ ਸਾਹਿਬ, -ਰੋਜ਼ਾ ਸ਼ਰੀਫ਼ ਵਿਖੇ ਹਜ਼ਰਤ ਇਮਾਮੇ ਰਬਾਨੀ ਮੁਜਦੱਦ ਅਲਫਸਾਨੀ ਸ਼ੇਖ਼ ਅਹਿਮਦ ਫਾਰੂਕੀ ਸਰਹਿੰਦੀ ਦੀ ਯਾਦ ਵਿਚ 9 ਦਸੰਬਰ ਤੋਂ 11 ਦਸੰਬਰ ਤੱਕ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਉਰਸ ਦੇ ਮੌਕੇ 'ਤੇ ਆਉਣ ਵਾਲ਼ੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਸ਼ਰੂਤੀ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ | ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦੇਸ਼ ਵਿਦੇਸ਼ ਤੋਂ ਇਸ ਉਰਸ ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਉਣ | ਸ੍ਰੀਮਤੀ ਸ਼ਰਮਾ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਉਰਸ ਦੌਰਾਨ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਟ੍ਰੈਫ਼ਿਕ ਅਤੇ ਵਾਹਨਾਂ ਦੀ ਪਾਰਕਿੰਗ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਆਖਿਆ | ਇਸ ਮੌਕੇ ਐੱਸ.ਪੀ. (ਹੈੱਡ ਕੁਆਰਟਰ) ਅਮਰਜੀਤ ਸਿੰਘ ਮਟਵਾਨੀ, ਐੱਸ.ਡੀ.ਐਮ. ਸਪੂਜਾ ਸਿਆਲ ਗਰੇਵਾਲ, ਐੱਸ.ਡੀ.ਐਮ. ਖਮਾਣੋਂ ਸ੍ਰੀਮਤੀ ਅਰੀਨਾ ਦੁੱਗਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਕੰਵਲਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਕਿਰਨਜੀਤ ਸਿੰਘ ਟਿਵਾਣਾ, ਉਪ ਜ਼ਿਲ੍ਹਾ ਮੰਡੀ ਅਫ਼ਸਰ ਸ. ਭੁਪਿੰਦਰਪਾਲ ਸਿੰਘ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |