.

Wednesday, January 25, 2017

ਸ਼੍ਰੀਮਤੀ ਕੋਟਲੀਨੇ ਵਾਰਡ ਨੰਬਰ 18 ਦੇ ਅਨੰਦ ਨਗਰ ਇਲਾਕੇ 'ਚ ਘਰ-ਘਰ ਜਾ ਕੇ ਪਤੀ ਗੁਰਕੀਰਤ ਕੋਟਲੀ ਨੂੰ ਜਿਤਾਉਣ ਦੀ ਕੀਤੀ ਅਪੀਲ

ਖੰਨਾ, 25 ਜਨਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਅਰਮਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਨੂੰ ਅਨੇਕਾਂ ਜੋਨਾਂ ਵਿੱਚ ਵੰਡ ਕੇ ਜੋਨ ਪੱਧਰ, ਪਿੰਡ ਪੱਧਰ ਅਤੇ ਵਾਰਡ ਪੱਧਰ 'ਤੇ ਪਾਰਟੀ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਵੱਡੇ ਸੁਚੱਜੇ ਢੰਗ ਨਾਲ ਸੰਭਾਲ ਲਿਆ ਗਿਆ ਹੈ। ਸ਼ਹਿਰ ਵਿੱਚ ਕੌਂਸਲਰਾਂ ਨੇ ਵੀ ਆਪੋਂ ਆਪਣੇ ਵਾਰਡਾਂ ਵਿੱਚ ਵੋਟਰਾਂ ਨਾਲ ਰਾਬਤਾ ਕਰਨਾ ਤੇਜ਼ ਕਰ ਦਿੱਤਾ ਹੈ। ਅੱਜ ਹਲਕਾ ਖੰਨਾ ਤੋਂ ਉਮੀਦਵਾਰ ਸ੍ਰ. ਗੁਰਕੀਰਤ ਸਿੰਘ ਕੋਟਲੀ ਦੀ ਧਰਮਪਤਨੀ ਸ਼੍ਰੀਮਤੀ ਗੁਰਪ੍ਰੀਤ ਕੌਰ ਕੋਟਲੀ ਦੀ ਅਗਵਾਈ ਹੇਠਾਂ ਵੱਡੇ ਜੱਥੇ ਨੇ ਵਾਰਡ ਨੰਬਰ 18 ਦੇ ਅਨੰਦ ਨਗਰ, ਮੜੀਆਂ ਰੋੜ, ਖੰਨਾ ਖੁਰਦ ਰੋਡ ਅਤੇ ਹੋਰਨਾਂ ਇਲਾਕਿਆਂ ਵਿੱਚ ਘਰ-ਘਰ ਜਾ ਕੇ ਵੋਟਰਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਬਾਰੇ ਦੱਸਿਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਹਰ ਦਲਿਤ ਪਰਿਵਾਰ ਵਿੱਚ ਇੱਕ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਗਰੀਬ ਦਲਿਤ ਪਰਿਵਾਰ ਨੂੰ ਪੰਜ ਮਰਲੇ ਦਾ ਪਲਾਟ ਅਤੇ ਘਰ ਬਣਾਉਣ ਲਈ ਇੱਕ ਲੱਖ ਰੁਪਏ ਦਿੱਤੇ ਜਾਣਗੇ। ਉਨਾਂ ਕਿਹਾ ਕਿ ਆਟਾ-ਦਾਲ ਸਕੀਮ ਤਹਿਤ ਚਾਹ ਅਤੇ ਚੀਨੀ ਵੀ ਪਹਿਲਾਂ ਮਿਲਦੇ ਸਮਾਨ ਨਾਲ ਦਿੱਤੀ ਜਾਇਆ ਕਰੇਗੀ। ਉਨਾਂ ਇਹ ਵੀ ਦੱਸਿਆ ਕਿ ਕਾਂਗਰਸ ਦੀ ਸਰਕਾਰ ਵਿੱਚ ਸ਼ਗਨ ਸਕੀਮ ਤਹਿਤ ਲੋੜਵੰਦਾਂ ਨੂੰ 51 ਹਜ਼ਾਰ ਰੁਪਿਆ ਦਿੱਤਾ ਜਾਵੇਗਾ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ੍ਰ. ਗੁਰਕੀਰਤ ਸਿੰਘ ਕੋਟਲੀ ਨੂੰ ਵੱਡੀ ਲੀਡ ਨਾਲ ਜਿਤਾਉਣ ਤਾਂ ਜੋ ਸ਼ਹਿਰ ਦੇ ਰਹਿੰਦੇ ਵਿਕਾਸੀ ਕੰਮਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਪਾਰਟਂ ਦੀ ਸੀਨੀਅਰ ਆਗੂ ਸ਼੍ਰੀਮਤੀ ਪ੍ਰਿਆ ਧੀਮਾਨ, ਰਮੇਸ਼ ਕੁਮਾਰ ਮੇਸ਼ੀ, ਜਸਪਾਲ ਕੌਰ ਪਾਲੋਂ, ਕਿਰਨਾ ਰਾਣੀ, ਰਾਜ ਰਾਣੀ, ਗੀਤਾ ਵਸ਼ਿਸ਼ਟ, ਗੁਰਦੀਪ ਸਿੰਘ ਸੋਨੂੰ, ਸਤਨਾਮ ਸਿੰਘ, ਹਰਪਾਲ ਸਿੰਘ ਫੌਜੀ, ਸੋਨੂੰ ਸੋਫ਼ਤ, ਮਲਿੰਦਰ ਸਿੰਘ ਮੰਨਾ, ਕੁਲਵੰਤ ਕੌਰ, ਪ੍ਰੇਮ ਲਤਾ ਅਤੇ ਪ੍ਰੀਤੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜਰ ਸਨ।