Friday, March 17, 2017

New ssp khanna took charge

ਖੰਨਾ, ਖੰਨਾ ਦੇ ਨਵੇਂ ਐੱਸ. ਐੱਸ. ਪੀ. ਰਾਜਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਇਕ ਪੁਲਿਸ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਭੇਟ ਕੀਤਾ |  ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਰਾਜਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਪਹਿਲ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨਾ ਹੈ | ਉਨ੍ਹਾਂ ਕਿਹਾ ਕਿ ਜੁਰਮ ਨੂੰ ਰੋਕਣਾ ਤੇ ਮੁਜਰਮਾਂ ਨੂੰ ਫੜਨਾ ਵੀ ਉਨ੍ਹਾਂ ਦੀ ਪਹਿਲ 'ਚ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਖੰਨਾ ਪੁਲਿਸ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਅਤੇ ਪੁਲਿਸ ਪਬਲਿਕ ਸਬੰਧ ਮਜ਼ਬੂਤ ਕਰਨ ਦੀ ਕੋਸ਼ਿਸ਼ ਪੂਰੇ ਜ਼ੋਰ ਨਾਲ ਕਰੇਗੀ |