Wednesday, June 13, 2018

ਸ਼ਹਿਰ ਦੇ ਬੈਂਕਾਂ ਦੀ ਵਿਸ਼ੇਸ਼ ਤੌਰ ਤੇ ਚੈਕਿੰਗ

ਬੈਂਕਾਂ 'ਚੋਂ ਕੈਸ਼ ਕਢਵਾਕੇ ਜਾਣ ਵਾਲੇ ਬੈਂਕ ਗ੍ਰਾਹਕਾਂ ਨਾਲ ਹੋਣ ਵਾਲੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਅਤੇ ਬੈਂਕਾਂ ਅੰਦਰ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਸਬੰਧੀ ਖੰਨਾ ਪੁਲਿਸ ਵੱਲੋਂ ਸ਼ਹਿਰ ਦੇ ਬੈਂਕਾਂ ਦੀ ਵਿਸ਼ੇਸ਼ ਤੌਰ ਤੇ ਚੈਕਿੰਗ ਕੀਤੀ ਗਈ। ਪੁਲਿਸ ਜ਼ਿਲ੍ਹਾ ਖੰਨਾ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਦੇ ਨਿਰਦੇਸ਼ਾਂ ਤੇ ਥਾਣਾ ਸਿਟੀ-2 ਖੰਨਾ ਦੇ ਐਸਐਚਓ ਰਜਨੀਸ਼ ਸੂਦ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਚੈਕਿੰਗ ਦੌਰਾਨ ਬੈਂਕਾਂ ਅੰਦਰ ਸੁਰੱਖਿਆ ਪ੍ਰਬੰਧਾਂ ਸਬੰਧੀ ਸੀਸੀਟੀਵੀ ਕੈਮਰਿਆਂ ਅਤੇ ਅਲਾਰਮ ਆਦਿ ਦੀ ਜਾਂਚ ਕੀਤੀ ਗਈ। ਇਸਦੇ ਨਾਲ ਹੀ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬੈਂਕਾਂ ਅਤੇ ਗ੍ਰਾਹਕਾਂ ਦੀ ਸੁਰੱਖਿਆ ਲਈ ਚੌਕਸੀ ਵਰਤਣ ਦੀ ਹਦਾਇਤ ਕੀਤੀ ਗਈ। ਜਾਣਕਾਰੀ ਮੁਤਾਬਕ ਬੈਂਕਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਸਬੰਧੀ ਐਸਐਚਓ ਰਜਨੀਸ਼ ਸੂਦ ਨੇ ਪੁਲਿਸ ਮੁਲਾਜ਼ਮਾਂ ਦੇ ਨਾਲ ਸ਼ਹਿਰ ਦੇ ਇੰਡਸਿੰਡ ਬੈਂਕ, ਐਕਸਿਸ ਬੈਂਕ, ਆਈ.ਸੀ.ਆਈ.ਸੀ.ਆਈ ਅਤੇ ਹੋਰ ਬੈਂਕਾਂ 'ਚ ਅਚਨਚੇਤ ਨਿਰੀਖਣ ਕੀਤਾ। ਇਸਦੇ ਨਾਲ ਹੀ ਸਕਿਉਰਿਟੀ ਗਾਰਡਾਂ ਦੇ ਅਸਲੇ ਅਤੇ ਪ੍ਰਬੰਧਾਂ ਤੋਂ ਇਲਾਵਾ ਸੀਸੀਟੀਵੀ ਕੈਮਰੇ, ਅਲਾਰਮ ਨੂੰ ਜਾਂਚਿਆ ਗਿਆ ਕਿ ਐਮਰਜੈਂਸੀ ਸਮੇਂ ਉਨ੍ਹਾਂ ਦਾ ਇਸਤੇਮਾਲ ਕੀਤਾ ਜਾ ਸਕੇ। ਲੋਕ ਚਰਚਾ ਕਿਆ ਬਾਤ