Tuesday, June 26, 2018

ਸ਼ਾਬਾਸ਼ ਪੁਲਿਸ ਜੀ

ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਖੰਨਾ ਪੁਲਿਸ ਵੱਲੋਂ ਤਿੰਨ ਵੱਖ-ਵੱਖ ਥਾਵਾਂ ਤੋਂ ਭੁੱਕੀ ਅਤੇ ਹੀਰੋਇਨ ਸਣੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ ਗਿਰਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਹੀਰੋਇਨ ਸਣੇ ਕਾਬੂ ਦੋ ਵਿਅਕਤੀਆਂ ਖ਼ਿਲਾਫ਼ ਪੁਲਿਸ ਥਾਣਾ ਮਾਛੀਵਾੜਾ ਸਾਹਿਬ 'ਚ ਅਤੇ ਭੁੱਕੀ ਸਮੇਤ ਫੜੇ ਗਏ ਕੈਂਟਰ ਚਾਲਕ ਖ਼ਿਲਾਫ਼ ਥਾਣਾ ਸਦਰ ਖੰਨਾ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਭੁੱਕੀ ਬਰਾਮਦਗੀ ਸਬੰਧੀ ਥਾਣਾ ਸਦਰ ਖੰਨਾ ਦੇ ਐਸਐਚਓ ਇੰਸਪੈਕਟਰ ਵਿਨੋਦ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ ਏਐਸਆਈ ਜਗਜੀਵਨ ਰਾਮ ਵੱਲੋਂ ਸਾਥੀ ਪੁਲਿਸ ਮੁਲਾਜ਼ਮਾਂ ਦੇ ਨਾਲ ਬੀਤੀ ਸ਼ਾਮ ਜੀ.ਟੀ ਰੋਡ ਸਥਿਤ ਪਿੰਡ ਜਸਪਾਲੋਂ ਦੇ ਫਲਾਈ ਓਵਰ ਬ੍ਰਿਜ ਕੋਲ ਲਗਾਏ ਗਏ ਨਾਕੇ ਦੌਰਾਨ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਚੈਕਿੰਗ ਕਰਦੇ ਸਮੇਂ ਪੁਲਿਸ ਮੁਲਾਜ਼ਮਾਂ ਨੇ ਸਾਹਮਣੇ ਤੋਂ ਆ ਰਹੇ ਇੱਕ ਕੈਂਟਰ ਚਾਲਕ ਨੂੰ ਸ਼ੱਕ ਦੇ ਆਧਾਰ ਤੇ ਚੈਕਿੰਗ ਲਈ ਰੋਕਿਆ ਗਿਆ। ਐਸਐਚਓ ਵੱਲੋਂ ਕੀਤੇ ਗਏ ਦਾਅਵੇ ਮੁਤਾਬਿਕ ਜਦੋਂ ਪੁਲਿਸ ਮੁਲਾਜ਼ਮਾਂ ਨੇ ਕੈਂਟਰ ਚਾਲਕ ਨੂੰ ਰੋਕ ਕੇ ਕੈਂਟਰ ਦੇ ਕੈਬਿਨ ਅੰਦਰ ਚੈਕਿੰਗ ਕੀਤੀ ਤਾਂ ਡਰਾਈਵਰ ਸੀਟ ਦੇ ਥੱਲੇ ਇੱਕ ਪਲਾਸਟਿਕ ਦਾ ਥੈਲਾ ਪਿਆ ਸੀ। ਜਦੋਂ ਮੁਲਾਜ਼ਮਾਂ ਨੇ ਥੈਲੇ ਨੂੰ ਖ਼ੋਲ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 15 ਕਿੱਲੋ ਭੁੱਕੀ ਬਰਾਮਦ ਹੋਈ। ਜਿਸ ਦੇ ਚੱਲਦੇ ਕੈਂਟਰ ਨੂੰ ਗਿਰਫ਼ਤਾਰ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਦੀ ਪਹਿਚਾਣ ਕੁਲਵਿੰਦਰ ਸਿੰਘ ਵਾਸੀ ਪਿੰਡ ਬਰਾਮਾਲੀਪੁਰ (ਥਾਣਾ ਖੰਨਾ) ਵਜੋਂ ਹੋਈ ਹੈ। ਕਾਬੂ ਕੀਤੇ ਵਿਅਕਤੀ ਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੂਸਰੇ ਮਾਮਲੇ ਸਬੰਧੀ ਥਾਣਾ ਮਾਛੀਵਾੜਾ ਦੇ ਐਸਐਚਓ ਸੁਰਿੰਦਰਪਾਲ ਸਿੰਘ ਨੇ ਦਾਅਵਾ ਕਰਦੇ ਦੱਸਿਆ ਕਿ ਏਐਸਆਈ ਅਜ਼ਮੇਰ ਸਿੰਘ ਵੱਲੋਂ ਆਪਣੀ ਪੁਲਿਸ ਪਾਰਟੀ ਦੇ ਨਾਲ ਨਜ਼ਦੀਕੀ ਪਿੰਡ ਗੜੀ ਤਰਖਾਣਾਂ ਨਹਿਰ ਪੁਲ ਕੋਲ ਕੀਤੀ ਗਈ ਨਾਕਾਬੰਦੀ ਦੌਰਾਨ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਸਾਹਮਣੇ ਤੋਂ ਪੈਦਲ ਆ ਰਹੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਉਸ ਦੀ ਚੈਕਿੰਗ ਕੀਤੀ ਗਈ ਤਾਂ ਉਕਤ ਵਿਅਕਤੀ ਦੀ ਪੈਂਟ ਦੀ ਜੇਬ 'ਚੋਂ ਪਾਲੀਥੀਨ ਲਿਫ਼ਾਫ਼ੇ 'ਚ ਲਪੇਟੀ 15 ਗ੍ਰਾਮ ਹੀਰੋਇਨ ਬਰਾਮਦ ਹੋਈ। ਜਿਸ ਦੀ ਪਹਿਚਾਣ ਦਵਿੰਦਰ ਸਿੰਘ ਉਰਫ਼ ਰਿੰਕੂ ਵਾਸੀ ਮਾਛੀਵਾੜਾ ਦੇ ਤੌਰ ਤੇ ਹੋਈ ਹੈ। ਉਨ੍ਹਾਂ ਨੇ ਅੱਗੇ ਦਾਅਵਾ ਕਰਦੇ ਦੱਸਿਆ ਕਿ ਇਸੇ ਤਰਾਂ ਏਐਸਆਈ ਬਲਜਿੰਦਰ ਸਿੰਘ ਵੱਲੋਂ ਸਥਾਨਕ ਬੱਸ ਸਟੈਂਡ ਨਜ਼ਦੀਕ ਲਗਾਏ ਗਏ ਨਾਕੇ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਨਾਲ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਚੈਕਿੰਗ ਕਰਦੇ ਸਮੇਂ ਮੁਲਾਜ਼ਮਾਂ ਨੇ ਪੈਦਲ ਆਉਂਦੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਪਹਿਨੀ ਪੈਂਟ ਦੀ ਜੇਬ 'ਚੋਂ ਪਾਲੀਥੀਨ ਲਿਫ਼ਾਫ਼ੇ 'ਚ ਲਪੇਟ ਕੇ ਰੱਖੀ ਪੰਜ ਗ੍ਰਾਮ ਹੀਰੋਇਨ ਬਰਾਮਦ ਹੋਈ। ਜਿਸ ਦੀ ਪਹਿਚਾਣ ਗੋਪਾਲ ਕੁਮਾਰ ਵਾਸੀ ਗੁਰੂ ਨਾਨਕ ਕਾਲੋਨੀ, ਮਾਛੀਵਾੜਾ ਦੇ ਤੌਰ ਤੇ ਹੋਈ ਹੈ। ਹੀਰੋਇਨ ਸਣੇ ਕਾਬੂ ਕੀਤੇ ਦੋਨਾਂ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਮਾਛੀਵਾੜਾ ਸਾਹਿਬ 'ਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ