Thursday, January 31, 2019

ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਖੰਨਾ ਦੇ ਚਾਰ ਮੁਲਾਜ਼ਮਾਂ ਨੂੰ ਵਧੀਆ ਸੇਵਾਵਾਂ ਦੇਣ ਬਦਲੇ ਸਨਮਾਨ

ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਖੰਨਾ ਦੇ ਚਾਰ ਮੁਲਾਜ਼ਮਾਂ ਨੂੰ ਵਧੀਆ ਸੇਵਾਵਾਂ ਦੇਣ ਬਦਲੇ ਸਨਮਾਨ ਕੀਤਾ ਗਿਆ। ਇਹ ਮੁਲਾਜ਼ਮ ਰਾਜ ਕੁਮਾਰ, ਮੋਹਿਤ ਕੁਮਾਰ, ਸੋਨੀ ਸਿੰਘ ਤੇ ਪੁਨੀਤ ਕਪੂਰ ਲੰਬੇ ਸਮੇਂ ਤੋਂ ਨਗਰ ਕੌਂਸਲ 'ਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਜਿੰਨ੍ਹਾਂ ਦਾ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਈਓ ਰਣਬੀਰ ਸਿੰਘ ਨੇ ਕਿਹਾ ਕਿ ਇਹ ਮੁਲਾਜ਼ਮ ਜਿੱਥੇ ਸਮੇਂ ਦੇ ਪੂਰੇ ਪਾਬੰਦ ਹਨ, ਉੱਥੇ ਹੀ ਆਪਣੀਆਂ ਸੇਵਾਵਾਂ ਇਮਾਨਦਾਰੀ ਨਾਲ ਨਿਭਾਅ ਰਹੇ ਹਨ।