Monday, March 4, 2019

ਸ਼ਬਦ ਗੁਰੂ ਯਾਤਰਾ ਦਾ ਖੰਨਾ ਪੁੱਜਣ 'ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਚੱਲੀ ਸ਼ਬਦ ਗੁਰੂ ਯਾਤਰਾ ਦਾ ਖੰਨਾ ਪੁੱਜਣ 'ਤੇ ਸ੍ਰੋਮਣੀ ਕਮੇਟੀ ਜੱਥੇਦਾਰ ਦਵਿੰਦਰ ਸਿੰਘ ਖੱਟੜਾ ਦੀ ਅਗਵਾਈ 'ਚ ਇਲਾਕੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਯਾਤਰਾ ਅਮਲੋਹ ਰੋਡ ਸਥਿਤ ਗੁਰਦੁਆਰਾ ਬੇਗਮਪੁਰਾ ਸਾਹਿਬ ਵਿਖੇ ਪੁੱਜੀ,ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਆਪਣੀ ਸਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸੰਗਤਾਂ ਸਵੇਰ ਤੋਂ ਹੀ ਸ਼ਬਦ ਗੁਰੂ ਯਾਤਰਾ ਦੇ ਸਵਾਗਤ ਲਈ ਇੱਕਤਰ ਹੋਣੀਆਂ ਸ਼ੁਰੂ ਹੋਈਆਂ ਤੇ ਦੇਰ ਰਾਤ ਤੱਕ ਵਰ੍ਹਦੇ ਮੀਂਹ 'ਚ ਵੀ ਖੜ੍ਹੀਆਂ ਰਹੀਆਂ। ਢਾਡੀ ਜੱਥਿਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਦੇ ਭਲੇ ਲਈ ਦਿੱਤੇ ਉਪਦੇਸ਼ ਤੇ ਗੁਰੂ ਸਾਹਿਬ ਦੇ ਜੀਵਨ ਸਬੰਧੀ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਵਾਈ। ਜੱਥੇ. ਖੱਟੜਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ 'ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤੇ ਸਿਧਾਂਤ ' ਕਿਰਤ ਕਰੋਂ, ਨਾਮ ਜਪੋਂ ਤੇ ਵੰਡ ਛਕੋਂ' ਅਪਣਾ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਸੰਗਤਾਂ ਵੱਲੋਂ ਸ਼ਬਦ ਗੁਰੂ ਯਾਤਰਾ ਦੇ ਪੰਜ ਪਿਆਰਿਆਂ ਦਾ ਸਿਰਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮਗਰੋਂ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਸੁੱਖ ਸਾਗਰ ਸਾਹਿਬ ਲਈ ਰਵਾਨਾ ਹੋਈ, ਜਿੱਥੇ ਯਾਤਰਾ ਦਾ ਵਿਸ਼ਰਾਮ ਰੱਖਿਆ ਗਿਆ। ਸੰਗਤਾਂ ਲਈ ਚਾਹ ਪਕੌੜਿਆਂ ਤੇ ਕੜੀ-ਚਾਵਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਪ੍ਰਧਾਨ ਤਿਰਲੋਚਨ ਸਿੰਘ, ਜਸਮਿੰਦਰ ਸਿੰਘ ਸਕੱਤਰ, ਅਮਰ ਸਿੰਘ, ਜਸਪਾਲ ਸਿੰਘ ਕੰਗ, ਮਲਕੀਤ ਸਿੰਘ, ਅਜੀਤ ਸਿੰਘ ਜੋਤੀ, ਗੁਰਮਿੰਦਰ ਸਿੰਘ, ਇੰਜ. ਰਾਮ ਸਿੰਘ, ਮਾ. ਕ੍ਰਿਪਾਲ ਸਿੰਘ ਘੁਡਾਣੀ, ਕਾਕਾ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਦਰਸ਼ਨ ਸਿੰਘ, ਬਾਬਾ ਮਨਪ੍ਰੀਤ ਸਿੰਘ, ਭਾਈ ਹਰਪ੍ਰੀਤ ਸਿੰਘ ਮੰਜੀ ਸਾਹਿਬ ਵਾਲੇ, ਰਘਭਿੰਦਰ ਸਿੰਘ, ਪ੍ਰਮੋਦ ਸੂਦ,ਗੁਰਮੀਤ ਸਿੰਘ, ਪਰਮਿੰਦਰ ਸਿੰਘ ਭਿੰਦਰ, ਗੁਰਪ੍ਰਾਸਿਦ ਸਿੰਘ ਭਾਟੀਆ, ਰਾਜਿੰਦਰ ਸਿੰਘ ਸਕੱਤਰ, ਜੀਵਨ ਸਿੰਘ ਪ੍ਰਧਾਨ, ਗੁਰਦੇਵ ਸਿੰਘ ਦੇਬੀ, ਭੁਪਿੰਦਰ ਸਿੰਘ ਨਾਨਕਸਰ ਗੁਰਦੁਆਰਾ ਸਾਹਿਬ ਆਦਿ ਹਾਜ਼ਰ ਸਨ।