Tuesday, April 30, 2019

ਲੋਕ ਸਭਾ ਚੋਣਾਂ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕੁੱਲ 22 ਉਮੀਦਵਾਰ ਦੇ ਨਾਮਜ਼ਦਗੀ ਸਹੀ ਪਾਏ ਗਏ : ਗੋਇਲ


ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ--
ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ ਲਈ ਕੁੱਲ 22 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਸਹੀ ਪਾਏ ਗਏ ਅਤੇ 09 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪੜਤਾਲ ਦੌਰਾਨ ਰੱਦ ਕੀਤੇ ਗਏ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫ਼ਸਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਦੱਸਿਆ ਕਿ ਨਾਮਜ਼ਦਗੀ ਪੱਤਰ ਸਹੀ ਪਾਉਣ ਵਾਲਿਆਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਅਮਰ ਸਿੰਘ, ਸ੍ਰੋਮਣੀ ਅਕਾਲੀ ਦਲ ਦੇ ਦਰਬਾਰਾ  ਸਿੰਘ ਗੁਰੂ, ਆਮ ਆਦਮੀ ਪਾਰਟੀ ਦੇ  ਬਨਦੀਪ ਸਿੰਘ, ਰਾਸ਼ਟਰੀ ਲੋਕ ਸਵਰਾਜ ਪਾਰਟੀ ਦੇ ਅਸ਼ੋਕ ਕੁਮਾਰ, ਭਾਰਤੀਆ ਲੋਕ ਸੇਵਾ ਦਲ ਦੇ ਸੁਰਜੀਤ ਸਿੰਘ, ਰੇਵੂਲੂਸਨਰੀ ਸੋਸ਼ਲਿਸਟ ਪਾਰਟੀ ਦੇ ਹਰਚੰਦ ਸਿੰਘ, ਡੈਮੋਕਰੇਟਿਕ ਪਾਰਟੀ ਆਫ ਇੰਡੀਆ (ਅੰਬੇਦਕਰ) ਦੇ ਕੰਵਲਜੀਤ ਸਿੰਘ, ਸਰਵਜਨ ਸੇਵਾ ਪਾਰਟੀ ਦੇ ਗੁਰਜੀਤ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਗੁਰਬਚਨ ਸਿੰਘ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਬਲਵਿੰਦਰ ਕੌਰ, ਲੋਕ ਇਨਸਾਫ ਪਾਰਟੀ ਵੱਲੋਂ ਮਨਵਿੰਦਰ ਸਿੰਘ, ਅੰਬੇਦਕਰਾਇਟ ਪਾਰਟੀ ਆਫ ਇੰਡੀਆ ਦੇ ਰਾਮ ਸਿੰਘ ਅਤੇ ਭਾਰਤ ਪ੍ਰਭਾਤ ਪਾਰਟੀ ਦੇ ਵਿਨੋਦ ਕੁਮਾਰ ਦੇ ਨਾਮਜਦਗੀ ਪੱਤਰ ਸਹੀ ਪਾਏ ਗਏ।
ਜ਼ਿਲ੍ਰਾ ਚੋਣ ਅਫਸਰ ਨੇ ਹੋਰ ਦੱਸਿਆ ਕਿ  ਕਰਨਦੀਪ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ, ਐਡਵੋਕੇਟ ਪ੍ਰਭਜੋਤ ਸਿੰਘ, ਪ੍ਰੇਮ ਸਿੰਘ, ਬਲਕਾਰ  ਸਿੰਘ, ਰਮਨਜੀਤ ਕੌਰ, ਲਛਮਣ ਸਿੰਘ, ਵਿਜੈ ਰਾਣੀ ਦੇ ਅਜਾਦ ਉਮੀਦਵਾਰ ਵਜੋਂ ਨਾਮਜਦਗੀ ਪੱਤਰ ਸਹੀ ਪਾਏ ਗਏ। ਜਦੋਂ  ਕਿ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਬਲਵਿੰਦਰ ਕੌਰ, ਅਸ਼ੋਕ ਕੁਮਾਰ, ਵੱਲੋਂ ਦੋ ਦੋ ਨਾਮਜਦਗੀ ਪੱਤਰਾਂ ਵਿੱਚੋਂ ਇੱਕ ਨਾਮਜ਼ਦਗੀ ਪੱਤਰ ਗਲਤ ਭਰਨ ਕਾਰਨ, ਇੱਕ ਨਾਮਜਦਗੀ ਪੱਤਰ ਰੱਦ ਕੀਤਾ ਗਿਆ ਜਦੋਂ ਕਿ ਲਛਮਣ ਸਿੰਘ ਜਤੀ ਅਤੇ ਆਮ ਆਦਮੀ ਪਾਰਟੀ ਦੇ ਬਲਜਿੰਦਰ ਸਿੰਘ ਵੱਲੋਂ ਭਰੇ ਗਏ ਦੋਵੇ  ਨਾਮਜਦਗੀ ਪੱਤਰ ਰੱਦ ਹੋ ਗਏ। ਉਨ੍ਹਾਂ ਹੋਰ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਕਾਮਿਲ ਅਮਰ ਸਿੰਘ, ਸ੍ਰੋਮਣੀ ਅਕਾਲੀ ਦਲ ਦੀ ਆਰ.ਕੇ.ਗੁਰੂ ਅਤੇ ਲੋਕ ਸੇਵਾਦਲ ਦੇ ਗੁਰਪ੍ਰੀਤ ਸਿੰਘ ਦੇ ਨਾਮਜਦਗੀ ਪੱਤਰ ਰੱਦ ਹੋ ਗਏ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 2 ਮਈ ਤੱਕ ਨਾਮਜਦਗੀ ਪੱਤਰ ਵਾਪਸ ਲਏ  ਜਾ ਸਕਦੇ ਹਨ ਅਤੇ ਵੋਟਾਂ 19 ਮਈ ਨੂੰ ਪੈਣਗੀਆਂ ਜਦੋਂ ਕਿ 23 ਮਈ ਨੂੰ ਵੋਟਾਂ ਦੀ ਗਿਣਤੀ ਉਪਰੰਤ ਨਤੀਜੇ ਘੋਸ਼ਿਤ ਕੀਤੇ ਜਾਣਗੇ।