.

.

Friday, August 30, 2019

ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣਾ ਨਾਮ ਚਮਕਾ ਰਿਹਾ ਹੈ

ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ  ਵਿਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣਾ ਨਾਮ ਚਮਕਾ ਰਿਹਾ ਹੈ
। ਸਕੂਲ ਦੀ ਖੋ-ਖੋ ਅੰਡਰ 17 ਲੜਕੀਆਂ ਦੀ ਟੀਮ ਨੇ ਖੰਨਾ ਜੋਨ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ ਤੇ ਖੋ-ਖੋ ਵਿੱਚ ਅੰਡਰ-14 ਲੜਕੀਆਂ ਦੀ ਟੀਮ ਜੋਨ 'ਚੁੋਂ ਤੀਜੇ ਸਥਾਨ 'ਤੇ ਰਹੀ। ਪਿ੍ਰੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਫੁੱਟਬਾਲ ਅੰਡਰ 14 ਵਿੱਚ ਲੜਕਿਆਂ ਦੀ ਟੀਮ ਨੇ ਪਹਿਲਾਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਕੂਲ ਨੂੰ ਹਰਾਇਆ ਤੇ ਫਿਰ ਅਸ਼ਗਰੀਪੁਰ ਸਕੂਲ ਦੀ ਟੀਮ ਨੂੰ ਹਰਾ ਕੇ ਫਾਈਨਲ ਵਿੱਚ ਪੁੱਜੀ। ਆਖ਼ਰੀ ਗੇੜ ਦੇ ਮੁਕਾਬਲੇ ਵਿੱਚ ਡੀਪੀਐੱਸ ਸਕੂਲ ਨੂੰ 2-0 ਦੇ ਨਾਲ ਮਾਤ ਦੇ ਕੇ ਖੰਨਾ ਜੋਨ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ। ਵਧੀਆਂ ਪ੍ਰਦਰਸ਼ਨ ਕਰਕੇ ਸਕੂਲ ਦੇ ਬਹੁਤ ਖਿਡਾਰੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹੋ ਚੁੱਕੀ ਹੈ। ਪਿ੍ਰੰਸੀਪਲ ਕਾਹਲੋਂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਤੇ ਮਾਪਿਆਂ ਦੇ ਸਹਿਯੋਗ ਨਾਲ ਸਕੂਲ ਤਰੱਕੀ ਦੀਆਂ ਰਾਹਾਂ 'ਤੇ ਚੱਲ ਰਿਹਾ ਹੈ। ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੀ ਮਿਹਨਤ ਨਾਲ ਪੜ੍ਹਾਈ ਤੇ ਖੇਡਾਂ ਵਿੱਚ ਵੀ ਸਕੂਲ ਮੱਲਾਂ ਮਾਰ ਰਿਹਾ ਹੈ। ਉਨ੍ਹਾਂ ਫੁੱਟਬਾਲ ਕੋਚ ਸ਼ੁਭਮ ਦੀ ਪ੍ਰਸੰਸਾ ਵੀ ਕੀਤੀ। ਸਕੂਲ ਦੇ ਆਨਰੇਰੀ ਸਕੱਤਰ ਗੁਰਮੋਹਨ ਸਿੰਘ ਵਾਲੀਆ ਤੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਨੇ ਵਿਦਿਆਰਥੀਆਂ ਦੀ ਸਫ਼ਲਤਾ 'ਤੇ ਵਿਦਿਆਰਥੀਆਂ, ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।