.

Monday, August 5, 2019

ਨਸ਼ਿਆਂ ਖਿਲਾਫ ਸੈਮੀਨਾਰ

ਸਰਕਾਰੀ ਹਾਈ ਸਕੂਲ ਲਲਹੇੜੀ ਵਿਖੇ ਜੀਓਜੀ ਵੱਲੋਂ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ। ਸਮਾਗਮ 'ਚ ਮੁੱਖ ਮਹਿਕਾਨ ਵੱਜੋਂ ਜੀਓਜੀ ਦੇ ਹੈੱਡ ਮੇਜਰ ਚਰਨ ਸਿੰਘ ਵੱਲੋਂ ਬੱਚਿਆਂ ਨੂੰ ਸਮਾਜ ਲਈ ਭੈੜੀ ਅਲਾਮਤ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ। ਚਰਨ ਸਿੰਘ ਨੇ ਕਿਹਾ ਕਿ ਨਸ਼ਿਆਂ ਨੇ ਸਾਡੇ ਸਮਾਜ ਤੇ ਦੇਸ਼ ਦਾ ਬਹੁਤ ਨੁਕਸਾਨ ਕੀਤਾ ਹੈ। ਇਸ ਲਈ ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਖ਼ੁਦ ਜਿੱਥੇ ਨਸ਼ਿਆਂ ਤੋਂ ਦੂਰ ਰਹਿਣ ਉੱਥੇ ਹੀ ਆਪਣੇ ਪਰਿਵਾਰ ਦੇ ਮੈਂਬਰਾਂ ਤੇ ਆਢ-ਗੁਆਂਢ 'ਚ ਵੀ ਨਸ਼ਿਆਂ ਦੀਆਂ ਬੁਰਾਈਆਂ ਦੱਸਣ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣਾ ਧਿਆਨ ਪੜ੍ਹਾਈ ਵੱਲ ਵੱਧ ਤੋਂ ਵੱਧ ਲਗਾਉਣਾ ਚਾਹੀਦਾ ਹੈ। ਪੜ੍ਹ-ਲਿਖ ਕੇ ਉੱਚ ਪਦਵੀਆਂ ਪ੍ਰਾਪਤ ਕਰਕੇ ਆਪਣੇ ਮਾਪਿਆਂ ਤੇ ਦੇਸ਼ ਦਾ ਨਾਂਅ ਰੋਸ਼ਨ ਕਰਨਾ ਚਾਹੀਦਾ ਹੈ। ਇਸ ਮੌਕੇ ਕੈਪਟਨ ਮੇਹਰ ਸਿੰਘ ਇਕੋਲਾਹੀ, ਕੈਪਟਨ ਨੰਦ ਲਾਲ ਮਾਜਰੀ, ਸੂਬੇਦਾਰ ਮੇਜਰ ਕੁਲਦੀਪ ਸਿੰਘ, ਸੂਬੇਦਾਰ ਮੇਜਰ ਸ਼ਿੰਗਾਰਾ ਸਿੰਘ, ਸੂਬੇਦਾਰ ਰੱਬੀ ਸਿੰਘ ਅਲੋੜ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਖਵੀਰ ਸਿੰਘ, ਦਵਿੰਦਰ ਸਿੰਘ, ਬਲਵੀਰ ਚੰਦ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।