Tuesday, September 3, 2019

ਪੰਚਾਇਤ ਮੰਤਰੀ ਤ੍ਰਿਪਤਇੰਦਰ ਸਿੰਘ ਬਾਜਵਾ ਵੱਲੋਂ ਬਲਾਕ ਸੰਮਤੀ ਖੰਨਾ ਦੇ ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਨੂੰ ਚੇਅਰਮੈਨ ਬਣਨ 'ਤੇ ਵਧਾਈਆਂ ਦਿੱਤੀਆਂ


ਪੰਚਾਇਤ ਮੰਤਰੀ ਤ੍ਰਿਪਤਇੰਦਰ ਸਿੰਘ ਬਾਜਵਾ ਵੱਲੋਂ ਬਲਾਕ ਸੰਮਤੀ ਖੰਨਾ ਦੇ ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਨੂੰ ਚੇਅਰਮੈਨ ਬਣਨ 'ਤੇ ਵਧਾਈਆਂ ਦਿੱਤੀਆਂ
ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਚੇਅਰਮੈਨ ਸਤਨਾਮ ਸਿੰਘ ਨਾਲ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਤੇ ਵਿਧਾਇਕ ਲਖਵੀਰ ਸਿੰਘ ਪਾਇਲ ਵੀ ਮੌਜੂਦ ਸਨ। ਮੰਤਰੀ ਤ੍ਰਿਪਤਇੰਦਰ ਸਿੰਘ ਨੇ ਚੇਅਰਮੈਨ ਸਤਨਾਮ ਸਿੰਘ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਕਾਸ ਕੰਮਾਂ, ਪਿੰਡਾਂ ਦੀਆਂ ਮੰਗਾਂ ਤੇ ਸਮੱਸਿਆਂ ਸਬੰਧੀ ਚਰਚਾ ਵੀ ਕੀਤੀ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਲਈ ਚੇਅਰਮੈਨ ਆਪਣੇ ਹਲਕੇ ਦੇ ਪਿੰਡਾਂ ਦੀ ਸਮੱਸਿਆਵਾਂ ਦੇ ਹੱਲ ਲਈ ਕਦੇ ਵੀ ਮਿਲ ਸਕਦੇ ਹਨ ਤੇ ਉਨ੍ਹਾਂ ਦੀ ਮੰਗ ਪਹਿਲ ਦੇ ਆਧਾਰ 'ਤੇ ਪੂਰੀ ਕੀਤੀ ਜਾਵੇਗੀ। ਸਤਨਾਮ ਸਿੰਘ ਨੇ ਮੰਤਰੀ ਬਾਜਵਾ ਨੂੰ ਦੱਸਿਆ ਕਿ ਵਿਧਾਇਕ ਗੁਰਕੀਰਤ ਸਿੰਘ ਦੇ ਅਗਵਾਈ ਵਿੱਚ ਹਲਕੇ ਵਿੱਚ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਜਿਸ ਕਰਕੇ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਪਿੰਡਾਂ ਵਿੱਚੋਂ ਲੀਡ ਮਿਲੀ ਹੈ। ਸਤਨਾਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਿੰਡਾਂ ਦੇ ਵਿਕਾਸ ਲਈ ਬਣਾਈਆਂ ਸਕੀਮਾਂ ਨੂੰ ਘਰ ਘਰ ਪਹੁੰਚਾਉਣ ਤੇ ਗ੍ਰਾਟਾਂ ਨੂੰ ਨਿਰਪੱਖ ਹੋ ਕੇ ਸਮੂਹ ਪਿੰਡਾਂ ਦੇ ਵਿਕਾਸ ਵੱਲ ਧਿਆਨ ਦਿੱਤਾ ਜਾਵੇਗਾ। ਕਿਸੇ ਵੀ ਪਿੰਡ ਨੂੰ ਪੰਜ ਸਾਲਾਂ ਵਿੱਚ ਵਿਕਾਸ ਤੋਂ ਬਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵੱਲੋਂ ਜਲਦੀ ਤੋਂ ਜਲਦੀ ਹੋਰ ਗ੍ਰਾਟਾਂ ਦਿੱਤੀਆਂ ਜਾਣ। ਇਸ ਮੌਕੇ ਯਾਦਵਿੰਦਰ ਸਿੰਘ ਜੰਡਾਲੀ, ਹਰਿੰਦਰ ਸਿੰਘ ਰਿੰਟਾ, ਰਣਜੀਤ ਸਿੰਘ, ਅਜੀਤਪਾਲ ਸਿੰਘ ਰਾਣੋਂ, ਰਾਜਿੰਦਰ ਸਿੰਘ ਕਾਕਾ ਆਦਿ ਹਾਜ਼ਰ ਸਨ।