.

Friday, February 7, 2020

ਐਲੀਮੈਂਟਰੀ ਟੀਚਰ ਯੂਨੀਅਨ ਨੇ ਮੁੱਖ ਮੰਤਰੀ ਨੂੰ ਭੇਜਿਆ ਰੋਸ ਪੱਤਰ
ਖੰਨਾ-- ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਵੱਲੋਂ ਸਟੇਟ ਪੱਧਰੀ ਉਲੀਕੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਅਤੇ ਜਨਰਲ ਸਕੱਤਰ ਪਰਮਿੰਦਰ ਚੌਹਾਨ ਦੀ ਅਗਵਾਈ ਵਿੱਚ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਨਾਂ ਰੋਸ ਪੱਤਰ ਡਿਪਟੀ ਕਮਿਸ਼ਨਰ ਸਰਦਾਰ ਜਸਪਾਲ ਸਿੰਘ ਨੂੰ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ।ਯੂਨੀਅਨ ਆਗੂਆਂ ਨੇ ਦੱਸਿਆ ਕਿ ਯੂਨੀਅਨ ਪੰਜਾਬ ਸਰਕਾਰ ਤੋਂ ਛੇਵਾਂ ਪੇ ਕਮਿਸ਼ਨ ਤੁਰੰਤ ਲਾਗੂ ਕਰਕੇ ਪ੍ਰਾਇਮਰੀ ਅਧਿਆਪਕਾਂ ਨੂੰ ਵਿਸ਼ੇਸ਼ ਪੇ ਸਕੇਲ ਦੇਣ ਦੀ ਮੰਗ ਕੀਤੀ ਹੈ ਅਤੇ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਅਧਿਆਪਕਾਂ ਦੀਆਂ ਰਹਿੰਦੀਆਂ ਡੀ.ਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ,ਈਟੀਟੀ ਅਧਿਆਪਕਾਂ ਦੀਆਂ ਮਾਸਟਰ ਕੇਡਰ ਅਤੇ ਐੱਚ.ਟੀ,ਸੀ.ਐੱਚ.ਟੀ ਦੀਆਂ ਪ੍ਰਮੋਸ਼ਨਾਂ ਤੁਰੰਤ ਕਰਨ ਬਾਰੇ ਪੰਜਾਬ ਸਰਕਾਰ ਨੂੰ ਲਿਖਿਆ ਹੈ। ਵਿਭਾਗ ਵੱਲੋਂ ਹੈੱਡ ਟੀਚਰਾਂ ਦੀਆਂ ਖ਼ਤਮ ਕੀਤੀਆਂ 1904 ਪੋਸਟਾਂ ਤੁਰੰਤ ਬਹਾਲ ਕੀਤੇ ਜਾਣ ਦੀ ਮੰਗ ਕੀਤੀ ਹੈ। ਪੜ੍ਹਾਈ ਦੇ ਸਮੇਂ ਦੌਰਾਨ ਰੈਸ਼ਨੇਲਾਈਜੇਸ਼ਨ ਨੀਤੀ ਨੂੰ ਤੁਰੰਤ ਬੰਦ ਕਰਨ ਤੇ ਅਧਿਆਪਕਾਂ ਨੂੰ ਮਾਨਸਿਕ ਪ੍ਰੇਸ਼ਾਨੀ ਤੋਂ ਬਾਹਰ ਕੱਢਣ ਲਈ ਵੀ ਕਿਹਾ ਗਿਆ ਹੈ। ਅੱਜ ਦੀ ਮੀਟਿੰਗ ਵਿੱਚ  ਹਰਵਿੰਦਰ ਸਿੰਘ ਹੈਪੀ,ਸੋਹਣ ,ਨਰਿੰਦਰ ਸਿੰਘ ਘਰਾਲਾ,ਜਸਵੀਰ ਸਿੰਘ ਬੂਥਗੜ੍ਹ, ਦਲਜੀਤ ਸਿੰਘ,ਅਮਨਦੀਪ ਸਿੰਘ ਚਕੋਹੀ ਅਮਨਦੀਪ ਸਿੰਘ ਰਹੌਣ,ਮੰਨਾ ਸਿੰਘ, ਰਾਕੇਸ਼ ਕਪਿਲਾ  ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।