Tuesday, December 21, 2021

ਬੀਬਾ ਯਾਦੂ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਕੀਤਾ ਸਿਜਦਾ

  

ਖੰਨਾ 21 ਦਸੰਬਰ  


ਇੱਥੋਂ ਦੇ ਵਾਰਡ ਨੰਬਰ 13 ਵਿੱਚ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਜਾਪ ਕੀਤੇ ਗਏ। ਇਸ ਮੌਕੇ ਹਲਕਾ ਖੰਨਾ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਬੀਬੀ ਜਸਦੀਪ ਕੌਰ ਯਾਦੂ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਉਂਦਿਆਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਿਜਦਾ ਕੀਤਾ ਉਨ੍ਹਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਆ। 

      ਸੰਗਤਾਂ ਨੂੰ ਸੰਬੋਧਨ ਕਰਦਿਆਂ ਬੀਬਾ ਜਸਦੀਪ ਕੌਰ ਯਾਦੂ ਨੇ ਕਿਹਾ ਕਿ ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖ ਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾ ਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਛੋਟੇ ਸਾਹਿਬਜ਼ਾਦੇ   ਸਾਹਿਬਜ਼ਾਦੇ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧ ਅਵਾਜ਼ ਉਠਾਈ ਤੇ ਸ਼ਹੀਦੀ ਪ੍ਰਾਪਤ ਕੀਤੀ। ਅਜਿਹਾ ਹੀ ਬਲਿਦਾਨ ਚਮਕੌਰ ਦੀ ਧਰਤੀ ਤੇ ਹੋਇਆ ਜਿੱਥੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ 2 ਵੱਡੇ ਫਰਜ਼ੰਦ  ਲੱਖਾਂ ਮੁਗਲ ਫੌਜਾਂ ਨਾਲ ਟਾਕਰਾ ਕਰਦੇ ਹੋਏ ਸ਼ਹੀਦ ਹੋ ਗਏ।