Wednesday, February 2, 2022

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਲਈ 198 ਉਮੀਦਵਾਰਾਂ ਦੇ ਕਾਗਜ ਸਹੀ ਪਾਏ ਗਏ

 ਲੁਧਿਆਣਾ: 

 - ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਸਬੰਧੀ ਜਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਲਈ ਆਈਆਂ ਨਾਮਜਦਗੀਆਂ ਦੀ ਅੱਜ ਪੜਤਾਲ ਕੀਤੀ ਗਈ ਜਿਸ ਵਿੱਚ 198 ਨਾਮਜਦਗੀਆਂ ਦਰੁਸਤ ਪਾਈਆਂ ਗਈਆਂ। ਜਦਕਿ ਮਿਤੀ 4 ਫਰਵਰੀ ਨੂੰ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਹਲਕਾ 57-ਖੰਨਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਗੁਰਕੀਰਤ ਸਿੰਘ ਕੋਟਲੀ, ਭਾਰਤੀ ਜਨਤਾ ਪਾਰਟੀ ਦੇ ਗੁਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜਸਦੀਪ ਕੌਰ, ਆਮ ਆਦਮੀ ਪਾਰਟੀ ਦੇ ਤਰੁਨਪ੍ਰੀਤ ਸਿੰਘ ਸੌਂਢ, ਪੰਜਾਬ ਕਿਸਾਨ ਦਲ ਦੇ ਸੁਖਮੀਤ ਸਿੰਘ, ਰੈਵੋਲਊਸ਼ਨਰੀ ਸੋਸ਼ਲਿਸਟ ਪਾਰਟੀ(ਆਰ.ਐਸ.ਪੀ.) ਤੋਂ ਕਰਨੈਲ ਸਿੰਘ, ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਤੋਂ ਪਰਮਜੀਤ ਸਿੰਘ ਅਤੇ ਆਜ਼ਾਦ ਉਮੀਦਵਾਰਾਂ ਵਜੋਂ ਇੰਦਰਜੀਤ ਕੌਰ, ਸੁਖਵੰਤ ਸਿੰਘ, ਪਰਮਜੀਤ ਸਿੰਘ, ਰਾਜ ਕੁਮਾਰ ਤੇ ਲਾਭ ਸਿੰਘ ਦੇ ਕਾਗਜ਼ ਸਹੀ ਪਾਏ ਗਏ।

ਇਸੇ ਤਰ੍ਹਾਂ 58-ਸਮਰਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਰਣਜੀਤ ਸਿੰਘ ਗਹਿਲੇਵਾਲ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਰੁਪਿੰਦਰ ਸਿੰਘ ਰਾਜਾ ਗਿੱਲ, ਆਮ ਆਦਮੀ ਪਾਰਟੀ ਦੇ ਜਗਤਾਰ ਸਿੰਘ ਦਿਆਲਪੁਰਾ, ਸ੍ਰੋ਼ਮਣੀ ਅਕਾਲੀ ਦਲ ਤੋਂ ਪਰਮਜੀਤ ਸਿੰਘ ਢਿੱਲੋਂ, ਸਮਾਜਵਾਦੀ ਪਾਰਟੀ ਤੋਂ ਸੋਹਣ ਸਿੰਘ ਬਲੱਗਣ, ਭਾਰਤੀ ਜਨ ਜਾਗ੍ਰਿਤੀ ਪਾਰਟੀ ਤੋਂ ਮੇਜ਼ਰ ਸਿੰਘ, ਆਪਣਾ ਸੰਘਰਸ਼ ਕਿਸਾਨੀ ਏਕਤਾ ਪਾਰਟੀ ਤੋਂ ਰਜਿੰਦਰ ਸ਼ਰਮਾ, ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਤੋਂ ਵਰਿੰਦਰ ਸਿੰਘ ਸੇਖੋ ਤੇ ਆਜ਼ਾਦ ਉਮੀਦਵਾਰਾਂ ਵਜੋਂ ਅਮਰੀਕ ਸਿੰਘ ਢਿੱਲੋਂ, ਅਵਨੀਤ ਸਿੰਘ ਬਗਲੀ ਕਲਾਂ, ਸੰਦੀਪ ਸਿੰਘ , ਕਮਲਜੀਤ ਕੌਰ, ਬਲਬੀਰ ਸਿੰਘ ਰਾਜੇਵਾਲ ਤੇ ਲਾਭ ਸਿੰਘ, 59-ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਰਨਜੀਤ ਸਿੰਘ, ਆਮ ਆਦਮੀ ਪਾਰਟੀ ਤੋਂ ਹਰਦੀਪ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਵਿਕਰਮ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਤੋਂ ਅਮ੍ਰਿਤਪਾਲ ਸਿੰਘ, ਇੰਸਾਨੀਅਤ ਲੋਕ ਵਿਰਾਸਤ ਪਾਰਟੀ ਤੋਂ ਇੰਦਰ ਦੇਵ ਪਾਂਡੇ, ਸ਼੍ਰੋਮਣੀ ਅਕਾਲ ਦਲ (ਸੰਯੁਕਤ) ਤੋਂ ਹਰਪ੍ਰੀਤ ਸਿੰਘ, ਜਨਤਾ ਦਲ(ਯੁਨਾਈਟਡ) ਤੋਂ ਗੁਰਚਰਨ ਸਿੰਘ, ਨੈਸ਼ਨਲਿਸਟ ਜਸਟਿਸ ਪਾਰਟੀ ਤੋਂ ਗੁਰਦੀਪ ਸਿੰਘ ਕਾਹਲੋਂ, ਲੋਕ ਇੰਸਾਫ ਪਾਰਟੀ ਤੋਂ ਗੁਰਮੀਤ ਸਿੰਘ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਦਲਬੀਰ ਸਿੰਘ, ਸਮਾਜਵਾਦੀ ਪਾਰਟੀ ਤੋਂ ਦੀਪਕ ਧੀਰ, ਆਮ ਲੋਕ ਪਾਰਟੀ ਯੁਨਾਈਟਡ ਤੋਂ ਲਖਵਿੰਦਰ ਸਿੰਘ ਤੇ ਆਜ਼ਾਦ ਉਮੀਦਵਾਰਾਂ ਵਜੋਂ ਇੰਦਰਜੀਤ ਸਿੰਘ, ਕੁਲਵੀਰ ਸਿੰਘ, ਸੁਰਿੰਦਰ ਪਾਲ ਕੌਰ, ਹਰਜੀਤ ਸਿੰਘ, ਹਰਮਨਦੀਪ ਸਿੰਘ, ਜਗਦੇਵ ਸਿੰਘ, ਬੁੱਧ ਸਿੰਘ, ਭੋਲਾ ਸਿੰਘ, ਮਾਲ੍ਹਵਿੰਦਰ ਸਿੰਘ ਗੁਰੋਂ, ਮੇਜਰ ਸਿੰਘ, ਮੋਹਣ ਸਿੰਘ, ਰਮਨਦੀਪ ਕੌਰ ਤੇ ਰੁਪਿੰਦਰ ਕੌਰ, 60-ਲੁਧਿਆਣਾ (ਪੂਰਬੀ) ਤੋਂ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸੰਜੀਵ ਤਲਵਾੜ, ਭਾਰਤੀ ਜਨਤਾ ਪਾਰਟੀ ਤੋਂ ਜਗਮੋਹਨ ਸ਼ਰਮਾ, ਆਮ ਆਦਮੀ ਪਾਰਟੀ ਤੋਂ ਦਲਜੀਤ ਸਿੰਘ ਗਰੇਵਾਲ (ਭੋਲਾ), ਸ੍ਰੋ਼ਮਣੀ ਅਕਾਲੀ ਦਲ ਤੋਂ ਰਣਜੀਤ ਸਿੰਘ ਢਿੱਲੋਂ, ਨੈਸ਼ਨਲਿਸਟ ਜਸਟਿਸ ਪਾਰਟੀ ਵੱਲੋ ਸਤ ਨਰਾਇਣ ਸ਼ਾਹ, ਸਮਾਜਵਾਦੀ ਪਾਰਟੀ ਤੋਂ ਸੁੁਰੇਸ਼ ਸਿੰਘ, ਲੋਕ ਇੰਸਾਫ ਪਾਰਟੀ ਤੋਂ ਗੁਰਜੋਧ ਸਿੰਘ ਗਿੱਲ, ਸ਼਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਤੋਂ ਜਸਵੰਤ ਸਿੰਘ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਤੋਂ ਜਤਿੰਦਰ ਸਿੰਘ, ਆਮ ਲੋਕ ਪਾਰਟੀ ਯੁਨਾਈਟਡ ਤੋਂ ਨਰਿੰਦਰ ਪਾਲ ਸਿੱਧੂ, ਇੰਸਾਨੀਅਤ ਲੋਕ ਵਿਕਾਸ ਪਾਰਟੀ ਤੋਂ ਪ੍ਰਦੀਪ ਸਿੰਘ ਤੇ ਆਜ਼ਾਦ ਉਮੀਦਵਾਰਾਂ ਵਜੋਂ ਅੰਜੂ ਕੁਮਾਰੀ, ਦਵਿੰਦਰ ਸਿੰਘ ਬਿੱਲਾ, ਰਮਨ ਕੁਮਾਰ ਜਗਦੰਬਾ ਤੇ ਰਜਿੰਦਰ ਸਿੰਘ,  61-ਲੁਧਿਆਣਾ (ਦੱਖਣੀ) ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਲਈ ਈਸ਼ਵਰਜੋਤ ਸਿੰਘ ਚੀਮਾ, ਭਾਰਤੀ ਜਨਤਾ ਪਾਰਟੀ ਦੇ ਸਤਿੰਦਰਪਾਲ ਸਿੰਘ ਤਾਜਪੁਰੀ, ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਹੀਰਾ ਸਿੰਘ ਗਾਬੜੀਆ, ਆਮ ਆਦਮੀ ਪਾਰਟੀ ਦੇ ਰਜਿੰਦਰ ਪਾਲ ਕੌਰ, ਸਮਾਜਵਾਦੀ ਪਾਰਟੀ ਦੇ ਸੁੰਦਰ ਲਾਲ, ਰਾਈਟ ਟੂ ਰੀਕਾਲ ਦੇ ਸੁਮੀਤ ਕੁਮਾਰ, ਇੰਸਾਨੀਅਤ ਲੋਕ ਵਿਕਾਸ ਪਾਰਟੀ ਦੇ ਚੈਲ ਸਿੰਘ ਧੀਮਾਨ, ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ (ਸਿਮਰਨਜੀਤ ਸਿੰਘ ਮਾਨ) ਦੇ ਦਰਸ਼ਨ ਸਿੰਘ, ਆਮ ਲੋਕ ਪਾਰਟੀ ਯੁਨਾਈਟਡ ਦੇ ਡਾ. ਦਵਿੰਦਰ ਸਿੰਘ ਗਿੱਲ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਪਰਮਜੀਤ ਸਿੰਘ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਦੇ ਬਲਜੀਤ ਸਿੰਘ, ਲੋਕ ਇੰਸਾਫ ਪਾਰਟੀ ਦੇ ਬਲਵਿੰਦਰ ਸਿੰਘ ਬੈਂਸ ਤੇ ਆਜ਼ਾਦ ਉਮੀਦਵਾਰਾਂ ਵਜੋਂ ਅਵਤਾਰ ਸਿੰਘ, ਸੰਜੇ ਕੁਮਾਰ, ਸੁਰਿੰਦਰ ਸ਼ਰਮਾ, ਜਸਵੀਰ ਸਿੰਘ ਜੱਸੀ ਤੇ ਰਾਜ ਕੁਮਾਰ ਸਾਥੀ, 62-ਆਤਮ ਨਗਰ ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰੀਸ਼ ਰਾਏ ਢਾਂਡਾ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਮਲਜੀਤ ਸਿੰਘ ਕੜਵਲ, ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ  ਸਿੱਧੂ, ਭਾਰਤੀ ਜਨਤਾ ਪਾਰਟੀ ਦੇ ਪ੍ਰੇਮ ਮਿੱਤਲ, ਇੰਸਾਨੀਅਤ ਲੋਕ ਵਿਕਾਸ ਪਾਰਟੀ ਦੇ ਅਨਿਲ ਕੁਮਾਰ ਗੋਇਲ, ਲੋਕ ਇੰਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ, ਅਖਿਲ ਭਾਰਤੀਆ ਸੋਸ਼ਲਿਸਟ ਪਾਰਟੀ ਦੇ ਕੁਨਾਲ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਦੇ ਬਲਜੀਤ ਸਿੰਘ, ਸਮਾਜਵਾਦੀ ਪਾਰਟੀ ਦੇ ਮਹਿੰਦਰ ਪਾਲ ਸਿੰਘ ਤੇ ਆਜ਼ਾਦ ਉਮੀਦਵਾਰਾਂ ਵਜੋਂ ਸੁਖਦੇਵ ਸਿੰਘ, ਸੁਰਿੰਦਰ ਕੌਰ ਬੈਂਸ, ਹਰਕੀਰਤ ਸਿੰਘ ਰਾਣਾ, ਤੇਜਿੰਦਰ ਸਿੰਘ ਗੁੰਬਰ ਰਿੰਕੂ, ਦਵਿੰਦਰ ਸਿੰਘ (ਟੀ.ਐਨ.) ਵਿਸ਼ਵਕਰਮਾ ਰਾਮਗੜ੍ਹੀਆ ਤੇ ਮਾਨ ਸਿੰਘ ਰਾਜੂ, 63-ਲੁਧਿਆਣਾ (ਕੇਂਦਰੀ) ਤੋਂ ਆਮ ਆਦਮੀ ਪਾਰਟੀ ਦੇ ਅਸ਼ੋਕ ਪਰਾਸ਼ਰ ਪੱਪੀ, ਇੰਡੀਅਨ ਨੈਸ਼ਨਲ ਕਾਂਗਰ ਦੇ ਸੁਰਿੰਦਰ ਕੁਮਾਰ ਡਾਵਰ, ਭਾਰਤੀ ਜਨਤਾ ਪਾਰਟੀ ਦੇ ਗੁਰਦੇਵ ਸ਼ਰਮਾ ਦੇਬੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਿਤਪਾਲ ਸਿੰਘ ਪਾਲੀ, ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਦੇ ਹਰਜਿੰਦਰ ਸਿੰਘ, ਸਮਾਜਵਾਦੀ ਪਾਰਟੀ ਦੇ ਜਗਤਾਰ ਸਿੰਘ, ਇੰਸਾਨੀਅਤ ਲੋਕ ਵਿਕਾਸ ਪਾਰਟੀ ਦੇ ਦਰਸ਼ਨ ਸਿੰਘ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਐਡਵੋਕੇਟ ਰਮਿੰਦਰ ਪਾਲ ਸਿੰਘ ਤੇ ਆਜ਼ਾਦ ਉਮੀਦਵਾਰ ਵਜੋਂ ਜਤਿੰਦਰ ਪਾਲ ਸਿੰਘ, 64-ਲੁਧਿਆਣਾ (ਪੱਛਮੀ) ਤੋਂ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਬੱਸੀ ਗੋਗੀ, ਭਾਰਤੀ ਜਨਤਾ ਪਾਰਟੀ ਦੇ ਐਡਵੋਕੇਟ ਬਿਕਰਮ ਸਿੰਘ ਸਿੱਧੂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ ਦੇ ਮਹੇਸ਼ ਇੰਦਰ ਸਿੰਘ ਗਰੇਵਾਲ, ਬਹੁਜਨ ਮੁਕੀਤ ਪਾਰਟੀ ਤੋਂ ਅਨੀਤਾ ਸ਼ਾਹ, ਆਸ ਪੰਜਾਬ ਪਾਰਟੀ ਦੇ ਸਰਬਜੀਤ ਕੌਰ, ਅਪਨਾ ਸੰਘਰਸ਼ ਕਿਸਾਨੀ ਏਕਤਾ ਪਾਰਟੀ ਦੇ ਜਤਿੰਦਰ ਕੁਮਾਰ ਤੇ ਆਜਾਦ ਉਮੀਦਵਾਰਾਂ ਵਜੋਂ ਕ੍ਰਿਸ਼ਨ ਕੁਮਾਰ ਬਾਵਾ, ਤਰੁਨ ਜੈਨ ਬਾਵਾ, ਬਲਵਿੰਦਰ ਸੇਖੋਂ ਤੇ ਰੂਚੀ ਜੈਨ, 65-ਲੁਧਿਆਣਾ (ਉੱਤਰੀ) ਤੋਂ ਭਾਰਤੀ ਜਨਤਾ ਪਾਰਟੀ ਦੇ ਪ੍ਰਵੀਨ ਬਾਂਸਲ, ਆਮ ਆਦਮੀ ਪਾਰਟੀ ਦੇ ਮਦਨ ਲਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਰਾਕੇਸ਼ ਪਾਂਡੇ, ਸ਼੍ਰੋਮਣੀ ਅਕਾਲੀ ਦਲ ਦੇ ਰਿਪੂਦਮਨ ਸ਼ਰਮਾ, ਇੰਸਾਨੀਅਤ ਲੋਕ ਵਿਕਾਸ ਪਾਰਟੀ ਦੇ ਅਨਿਲ ਕੁਮਾਰ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਦੇ ਅਵਤਾਰ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਪ੍ਰੋਮਿਲਾ ਰੱਲਣ, ਸਮਾਜਵਾਦੀ ਪਾਰਟੀ ਦੇ ਮੰਜੂ, ਲੋਕ ਇੰਸਾਫ ਪਾਰਟੀ ਦੇ ਰਣਧੀਰ ਸਿੰਘ ਤੇ ਆਜ਼ਾਦ ਉਮੀਦਵਾਰਾਂ ਵਜੋਂ ਪਰਦੀਪ ਸਿੰਘ, ਰਮਨਜੀਤ ਬੱਧਣ ਤੇ ਵਰਿੰਦਰ ਕੁਮਾਰ, 66-ਗਿੱਲ ਤੋਂ ਭਾਰਤੀ ਜਨਤਾ ਪਾਰਟੀ ਦੇ ਸੁੱਚਾ ਰਾਮ ਲੱਧੜ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕੁਲਦੀਪ ਸਿੰਘ ਵੈਦ(ਬੁਲਾਰਾ) ਤੇ ਹਰਕਰਨਦੀਪ ਸਿੰਘ, ਆਮ ਆਦਮੀ ਪਾਰਟੀ ਦੇ ਜੀਵਨ ਸਿੰਘ ਸੰਗੋਵਾਲ ਤੇ ਰੁਪਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਦਰਸ਼ਨ ਸਿੰਘ ਸ਼ਿਵਾਲਿਕ ਤੇ ਪਰਮਜੀਤ ਕੌਰ ਸ਼ਿਵਾਲਿਕ, ਸੀ.ਪੀ.ਆਈ.(ਐਮ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਬਲਬੀਰ ਸਿੰਘ ਆਲਮਗੀਰ, ਲੋਕ ਇੰਸਾਫ ਪਾਰਟੀ ਦੇ ਗਗਨਦੀਪ ਉਰਫ ਸੰਨੀ ਕੈਂਥ ਤੇ ਪਰਮਿੰਦਰ ਸਿੰਘ ਕੈਂਥ, ਬਹੁਜਨ ਮੁਕਤੀ ਪਾਰਟੀ ਦੇ ਜਸਵਿੰਦਰ ਸਿੰਘ, ਆਮ ਲੋਕ ਪਾਰਟੀ ਯੂਨਾਈਟਡ ਦੇ ਦਰਸ਼ਨ ਸਿੰਘ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਦੇ ਬ੍ਰਿਜੇਸ਼ ਬਾਂਗੜ ਤੇ ਆਜ਼ਾਦ ਉਮੀਦਵਾਰ ਵਜੋਂ ਰਾਜਿੰਦਰ ਸਿੰਘ ਸਿੰਘਪੁਰਾ ਤੇ ਰਾਜੀਵ ਕੁਮਾਰ ਲਵਲੀ,  67-ਪਾਇਲ ਤੋਂ ਬਹੁਜਨ ਸਮਾਜ ਪਾਰਟੀ ਦੇ ਡਾ. ਜਸਪ੍ਰੀਤ ਸਿੰਘ ਬੀਜਾ, ਕਮਿਊਨਿਸਟ ਪਾਰਟੀ ਆਫ ਇੰਡੀਆ ਦੇ ਭਗਵਾਨ ਸਿੰਘ ਸੋਮਲ ਖੇੜੀ, ਆਮ ਆਦਮੀ ਪਾਰਟੀ ਦੇ ਮਨਵਿੰਦਰ ਸਿੰਘ ਗਿਆਸਪੁਰਾ, ਇੰਡੀਅਨ ਨੈਸ਼ਨਲ ਕਾਂਗਰਸ ਦੇ ਲਖਵੀਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹਰਸ਼ੀਤ ਕੁਮਾਰ ਸ਼ੀਤਲ, ਬਹੁਜਨ ਮੁਕਤੀ ਪਾਰਟੀ ਦੇ ਗੁਰਪ੍ਰੀਤ ਸਿੰਘ, ਰਾਸ਼ਟਰੀਆ ਜਨਹਿਤ ਸੰਘਰਸ਼ ਪਾਰਟੀ ਦੇ ਜਗਦੀਪ ਸਿੰਘ (ਵਾਸੀ ਪਿੰਡ ਸਿਰਥਲਾ) ਲੋਕ ਇੰਸਾਫ ਪਾਰਟੀ ਦੇ ਜਗਦੀਪ ਸਿੰਘ (ਵਾਸੀ ਪਿੰਡ ਮਾਜਰੀ), ਪੰਜਾਬ ਕਿਸਾਨ ਦਲ ਦੇ ਰਣਜੀਤ ਸਿੰਘ ਕਾਕਾ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਰਾਜਦੀਪ ਕੌਰ, ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਦੇ ਰਾਮਪਾਲ ਸਿੰਘ ਦੌਲਤਪੁਰ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਦੇ ਲਖਵੀਰ ਸਿੰਘ ਲੱਖਾ ਤੇ ਆਜ਼ਾਦ ਉਮੀਦਵਾਰਾਂ ਵਜੋਂ ਅਨਿਲ ਕੁਮਾਰ, ਸਿਮਰਦੀਪ ਸਿੰਘ ਦੋਬੁਰਜ਼ੀ, ਹਰਚੰਦ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ ਕਾਲੀ, ਜਗਤਾਰ ਸਿੰਘ, ਐਡਵੋਕੇਟ ਪ੍ਰਭਜੋਤ ਸਿੰਘ ਤੇ ਮਲਕੀਤ ਸਿੰਘ 68-ਦਾਖ਼ਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਕੰਵਲ ਨੈਨ ਸਿੰਘ ਕੰਗ, ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ(ਆਰ.ਐਸ.ਪੀ.) ਸਿਮਰਨਦੀਪ ਸਿੰਘ, ਸੰਯੁਕਤ ਸੰਘਰਸ਼ ਪਾਰਟੀ ਦੇ ਹਰਪ੍ਰੀਤ ਸਿੰਘ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਕਰਮਜੀਤ ਸਿੰਘ, ਪੰਜਾਬ ਲੋਕ ਕਾਂਗਰਸ ਦੇ ਦਮਨਜੀਤ ਸਿੰਘ ਥਿੰਦ, ਆਮ ਲੋਕ ਪਾਰਟੀ ਯੂਨਾਈਟਡ ਦੇ ਦਵਿੰਦਰ ਸਿੰਘ ਤੇ ਆਜ਼ਾਦ ਉਮੀਦਵਾਰਾਂ ਵਜੋਂ ਜਗਦੀਪ ਸਿੰਘ ਗਿੱਲ, ਨਰਿੰਦਰਜੀਤ ਕੌਰ, ਨੀਟੂ ਤੇ ਰਮਨਦੀਪ ਸਿੰਘ,  69-ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਹਾਕਮ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਾਮਿਲ ਅਰਮ ਸਿੰਘ, ਬਹੁਜਨ ਸਮਾਜ ਪਾਰਟੀ ਦੇ ਬਲਵਿੰਦਰ ਸਿੰਘ ਸੰਧੂ, ਪੰਜਾਬ ਕਿਸਾਨ ਦਲ ਦੇ ਹਰਗੋਬਿੰਦ ਸਿੰਘ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਗੁਰਪਾਲ ਸਿੰਘ, ਆਮ ਲੋਕ ਪਾਰਟੀ ਯੂਨਾਈਟਡ ਦੇ ਬਲਦੇਵ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਬਲਵੀਰ ਸਿੰਘ, ਸਮਾਜਿਕ ਸੰਘਰਸ਼ ਪਾਰਟੀ ਦੇ ਰਾਜਪਾਲ ਸਿੰਘ ਤੇ ਆਜਾਦ ਉਮੀਦਵਾਰਾਂ ਵਜੋਂ ਸੁਖਵਿੰਦਰ ਸਿੰਘ, ਜਗਤਾਰ ਸਿੰਘ ਤੇ ਬਲਦੇਵ ਸਿੰਘ ਅਤੇ 70-ਜਗਰਾਉਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਸ.ਆਰ. ਕਲੇਰ, ਆਮ ਆਦਮੀ ਪਾਰਟੀ ਦੇ ਸਰਵਜੀਤ ਕੌਰ ਮਾਣੂਕੇ, ਭਾਰਤੀ ਜਨਤਾ ਪਾਰਟੀ ਦੇ ਕੰਵਰ ਨਰਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਜਗਤਾਰ ਸਿੰਘ, ਰਿਪਬਲਿਕਨ ਪਾਰਟੀ ਆਫ ਇੰਡੀਆ (ਅੰਬੇਦਕਰ) ਦੇ ਸੁਰਿੰਦਰ ਸਿੰਘ, ਲੋਕ ਇੰਸਾਫ ਪਾਰਟੀ ਦੇ ਤੇਜਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਪਰਵਾਰ ਸਿੰਘ ਤੇ ਆਜ਼ਾਦ ਉਮੀਦਵਾਰਾਂ ਵਜੋਂ ਕੁਲਦੀਪ ਸਿੰਘ, ਗੁਰਦੀਪ ਸਿੰਘ ਤੇ ਪਰਮਜੀਤ ਸਿੰਘ ਸਹੋਤਾ ਦੇ ਕਾਗਜ ਦਰੁਸਤ ਪਾਏ ਗਏ ਹਨ।ਲੋਕ ਚਰਚਾ ਸ਼ੁੱਭ ਇੱਛਾਵਾਂ