.

Thursday, August 11, 2022

ਵਿਧਾਇਕ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਵੱਲੋਂ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ


ਈਸੜੂ (ਲੁਧਿਆਣਾ), 11 ਅਗਸਤ - ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਦੀ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਐਸ.ਐਸ.ਪੀ. ਖੰਨਾ ਰਵੀ ਕੁਮਾਰ, ਐਸ.ਡੀ.ਐਮ. ਖੰਨਾ ਮਨਜੀਤ ਕੌਰ, ਐਸ.ਪੀ. ਹੈਡਕੁਆਰਟਰ ਗੁਰਪ੍ਰੀਤ ਕੌਰ ਪੁਰੇਵਾਲ, ਤਹਿ


ਸੀਲਦਾਰ ਸ. ਨਵਦੀਪ ਸਿੰਘ ਭੋਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।


ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਸਾਂਝੇ ਤੌਰ 'ਤੇ ਕਿਹਾ ਗਿਆ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ 15 ਅਗਸਤ, 2022 ਨੂੰ ਸ਼ਹੀਦ ਦੇ ਪਿੰਡ ਈਸੜੂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ।

ਉਨ੍ਹਾਂ ਕਿਹਾ ਕਿ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਦੀ ਦਾਣਾ ਮੰਡੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਬਾਅਦ ਵਿੱਚ, ਉਨ੍ਹਾਂ ਸਥਾਨਕ ਜੀ.ਕੇ. ਇੰਨਕਲੇਵ, ਲਲਹੇੜੀ ਰੋਡ, ਖੰਨਾ ਵਿਖੇ ਉਸਾਰੀ ਅਧੀਨ ਆਮ ਆਦਮੀ ਕਲੀਨਿਕ ਦਾ ਦੌਰਾ ਕਰਦਿਆਂ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਵੀ ਲਿਆ, ਜਿਸਦੀ 15 ਅਗਸਤ, 2022 ਨੂੰ ਸੁ਼ਰੂਆਤ ਕੀਤੀ ਜਾਵੇਗੀ।**Firtu Buisness Diretory punjab#~                         *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616