Wednesday, August 17, 2022

ਦਲਬੀਰ ਕੁਮਾਰ ਵੱਲੋਂ ਲੁਧਿਆਣਾ ਵਿਖੇ ਬਤੌਰ ਡਿਪਟੀ ਡਾਇਰੈਕਟਰ ਡੇਅਰੀ ਵਜੋਂ ਕਾਰਜਭਾਰ ਸੰਭਾਲਿਆ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ


ਲੁਧਿਆਣਾ, 17 ਅਗਸਤ (000) - ਸ੍ਰੀ ਦਲਬੀਰ ਕੁਮਾਰ ਵੱਲੋਂ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਜੋਂ ਆਪਣੇ ਅਹੁੱਦੇ  ਦਾ ਕਾਰਜਭਾਰ ਸੰਭਾਲ ਲਿਆ ਹੈ । ਇਸ ਮੌਕੇ ਉਨ੍ਹਾਂ ਕਿਹਾ ਕਿ ਉਹ  ਜਿਲ੍ਹਾ ਵਾਸੀਆਂ ਤੱਕ ਪੰਜਾਬ ਸਰਕਾਰ ਦੀਆਂ ਡੇਅਰੀ ਸਕੀਮਾਂ ਪਹੁੰਚਾਉਣ ਲਈ ਦਿਨ ਰਾਤ ਤਨਦੇਹੀ ਨਾਲ ਕੰਮ ਕਰਨਗੇ ਤੇ ਇਸਨੂੰ ਨਵੀਆਂ ਬੁਲੰਦੀਆਂ ਤੇ ਲਿਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਦਲਬੀਰ ਕੁਮਾਰ ਵੱਲੋਂ ਦੱਸਿਆ ਗਿਆ ਕਿ ਡੇਅਰੀ ਦੇ ਧੰਦੇ ਨੂੰ ਪ੍ਰਫੂਲਿਤ ਕਰਨ ਲਈ ਵੱਖ-ਵੱਖ ਸਕੀਮਾਂ ਜਾਰੀ ਹਨ।  ਇਸ ਤੋਂ ਇਲਾਵਾ ਉਨ੍ਹਾਂ ਦਸਿਆ ਕਿ  4 ਹਫਤੇ ਚੱਲਣ ਵਾਲੀ  ਡੇਅਰੀ ਉਦਮ ਸਿਖਲਾਈ ਲਈ ਫਾਰਮ ਭਰੇ ਜਾ ਰਹੇ ਹਨ ਜਿਸ ਤਤਿਹ ਚਾਹਵਾਨ ਲਾਭਪਾਤਰੀ ਮਿਤੀ 20-8-2022 ਨੂੰ ਦਫ਼ਤਰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਵਿਖੇ ਇੰਟਰਵਿਊ ਦੇ ਸਕਦੇ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਦੋ ਹਫਤੇ ਚਲਣ ਵਾਲਾ ਡੇਅਰੀ ਸਿਖਲਾਈ ਕੋਰਸ ਵੀ ਮਿਤੀ 22-8-2022 ਨੂੰ ਸੁਰੂ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਦਲਬੀਰ ਕੁਮਾਰ ਵੱਲੋਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਉਹ ਉਨ੍ਹਾ ਦੇ ਮੋਬਾਇਲ ਨੰਬਰ 81461-00543  ਉੱਤੇ ਵੀ ਸੰਪਰਕ ਕਰ ਸਕਦੇ ਹਨ।**Firtu Buisness Diretory punjab#~                         *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616