Friday, August 26, 2022

ਟਰੈਫਿਕ ਪੁਲੀਸ ਮੰਡੀ ਗੋਬਿੰਦਗੜ੍ਹ ਵੱਲੋਂ ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ ਅਤੇ ਅਤੇ ਸੜਕੀ ਸੁੱਰੱਖਿਆ ਬਾਰੇ ਜਾਗਰੂਕ ਕੀਤਾ ਗਿਆ।

 


ਟ੍ਰੈਫਿਕ ਪੁਲਿਸ ਵੱਲੋਂ ਵਿੱਦਿਅਕ ਸੰਸਥਾਵਾਂ ਵਿੱਚ ਚਲਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮ ਦੇ ਤਹਿਤ ਵੀਰਵਾਰ ਨੂੰ ਐਸ਼ ਐਨ ਏ ਐਸ਼ ਆਰੀਆ ਸਕੂਲ ਵਿਖੇ ਟ੍ਰੈਫਿਕ ਇੰਚਾਰਜ ਏ.ਐਸ.ਆਈ ਹੰਸਰਾਜ ਸਿੰਘ, ਸੀ.ਟੀ.ਨਵਜੋਤ ਸਿੰਘ, ਸਮਾਜ ਸੇਵੀ ਹਰਭਜਨ ਸਿੰਘ ਜੱਲੋਵਾਲ ਨੇ ਸਕੂਲ ਦੇ ਵਿਦਿਆਰਥੀਆਂ, ਐਨ.ਸੀ.ਸੀ. ਕੈਡਿਟਾਂ, ਅਧਿਆਪਕਾਂ ਨੂੰ ਸੜਕ ਸੁਰੱਖਿਆ ਨਾਲ ਸਬੰਧਤ ਨੁਕਤਿਆਂ ਬਾਰੇ ਜਾਗਰੂਕ ਕੀਤ। ਉਨ੍ਹਾਂ ਦੱਸਿਆ ਕਿ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ ਕਰੋ, ਦੋ ਪਹੀਆ ਵਾਹਨ 'ਤੇ ਤਿੰਨ ਸਵਾਰੀਆਂ ਨਾ ਬਿਠਾੳ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਹਮੇਸ਼ਾ ਸੀਟ ਬੈਲਟ ਦੀ ਵਰਤੋਂ ਕਰੋ। ਉਨ੍ਹਾਂ ਨੇ ਸੜਕ 'ਤੇ ਵਾਹਨ ਚਲਾਉਣ ਅਤੇ ਪੈਦਲ ਚੱਲਣ ਸਮੇਂ ਹਾਦਸਿਆਂ ਨੂੰ ਰੋਕਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਸੁਚੇਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਸਕੂਲ, ਘਰ ਦੇ ਆਲੇ-ਦੁਆਲੇ ਹੋ ਰਹੇ ਅਪਰਾਧ ਜਾਂ ਅਪਰਾਧਿਕ ਗਤੀਵਿਧੀਆਂ , ਸੜਕੀ ਦੁਰਘਟਨਾਵਾਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

ਪ੍ਰੋਗਰਾਮ ਵਿੱਚ ਟਰੈਫਿਕ ਪੁਲੀਸ ਨੇ ਵਿਦਿਆਰਥੀਆਂ ਨੂੰ ਚਾਰ ਮੁੱਖ ਨੁਕਤਿਆਂ ਤੋਂ ਜਾਣੂ ਕਰਵਾਇਆ। ਇਸ ਵਿੱਚ ਵਾਹਨ ਰਜਿਸਟ੍ਰੇਸ਼ਨ ਕਾਰਡ, ਡਰਾਈਵਿੰਗ ਲਾਇਸੈਂਸ , ਜ਼ੈਬਰਾ ਕ੍ਰਾਂਸਿੰਗ ਅਤੇ ਸੀਟ ਬੈਲਟ ਸ਼ਾਮਿਲ ਹੈ। 
ਦੋ ਪਹੀਆ ਵਾਹਨ ਚਲਾਉਂਦੇ ਸਮੇਂ ਸਾਡੇ ਕੋਲ ਕਿਹੜੇ ਦਸਤਾਵੇਜ਼ ਹੋਣੇ ਚਾਹੀਦੇ ਹਨ? ਦੋ ਪਹੀਆ ਵਾਹਨ ਚਲਾਉਣ ਅਤੇ ਲਾਇਸੰਸ ਲੈਣ ਦੀ ਉਮਰ ਆਦਿ। ਰੋਡ 'ਤੇ ਲੱਗੇ ਟ੍ਰੈਫਿਕ ਚਿੰਨ੍ਹਾਂ ਬਾਰੇ ਦੱਸ ਕੇ ਉਨ੍ਹਾਂ ਦੀ ਪਾਲਣਾ ਕਰਨ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ | ਤਾਂ ਜੋ ਲੋਕ ਨਿਯਮਾਂ ਨੂੰ ਤੋੜਨ ਤੋਂ ਬਚ ਸਕਣ।
ਸੜਕ ਹਾਦਸਿਆਂ ਦੌਰਾਨ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਪਹਿਨਣ ਦੇ ਕੀ ਅਤੇ ਕੀ ਫਾਇਦੇ ਹਨ।
ਸੜਕ 'ਤੇ ਚੱਲਦੇ ਸਮੇਂ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਸੜਕ ਨੂੰ ਕਿਵੇਂ ਪਾਰ ਕਰਨਾ ਹੈ।
ਨਾਲ ਹੀ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ।

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਇੱਕ ਪਾਸੇ ਤਾਂ ਸ਼ਰੇਆਮ ਹੋ ਰਹੀ ਹੈ ਅਤੇ ਦੂਜੇ ਪਾਸੇ ਲੋਕ ਇਸ ਨੂੰ ਆਪਣਾ ਸ਼ੌਕ ਬਣਾ ਰਹੇ ਹਨ। ਲੋਕਾਂ ਦਾ ਕਾਰ ਚਲਾਉਂਦੇ ਸਮੇਂ ਸੀਟ ਬੈਲਟ ਨਾ ਲਗਾਉਣਾ ਆਮ ਗੱਲ ਹੈ। ਇਸੇ ਤਰ੍ਹਾਂ ਬਿਨਾਂ ਹੈਲਮੇਟ ਦੇ ਵਾਹਨ ਚਲਾਉਣਾ ਵੀ ਲੋਕਾਂ ਦਾ ਸ਼ੌਕ ਬਣਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਦਾ ਦੌਰਾ ਕਰਕੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਮੁੱਢਲੀ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਨੂੰ ਸੀਟ ਬੈਲਟ ਅਤੇ ਹੈਲਮੇਟ ਨਾ ਪਹਿਨਣ ਦੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਰੋਡ ਸਿਗਨਲ, ਜ਼ੈਬਰਾ ਕਰਾਸਿੰਗ, ਟ੍ਰੈਫਿਕ ਸਿਗਨਲ ਅਤੇ ਵਾਹਨ ਚਲਾਉਂਦੇ ਸਮੇਂ ਧਿਆਨ ਵਿਚ ਰੱਖਣ ਵਾਲੇ ਹੋਰ ਨਿਯਮਾਂ ਬਾਰੇ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਬੱਚਿਆਂ ਨੂੰ ਸਿਖਾਇਆ ਜਾ ਰਿਹਾ ਹੈ ਕਿ ਉਹ ਆਪਣੇ ਮਾਤਾ-ਪਿਤਾ ਜਾਂ ਘਰ ਦੇ ਬਜ਼ੁਰਗ ਸਰਪ੍ਰਸਤ ਨੂੰ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਤੋਂ ਕਿਵੇਂ ਰੋਕ ਸਕਦੇ ਹਨ।
ਸਕੂਲ ਦੀ ਵਾਈਸ ਪ੍ਰਿੰਸੀਪਲ ਸ੍ਰੀਮਤੀ ਅੰਜੂ ਸੈਣੀ ਨੇ ਕਿਹਾ ਕਿ ਅੱਜ ਦੇ ਨੌਜਵਾਨ ਜ਼ਿਆਦਾਤਰ ਨਿਯਮਾਂ ਨੂੰ ਤੋੜਦੇ ਹਨ ਅਤੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। 18 ਤੋਂ 25 ਸਾਲ ਤੱਕ ਦੇ ਨੌਜਵਾਨਾਂ ਵਿੱਚ ਟ੍ਰੈਫਿਕ ਨਿਯਮਾਂ ਨੂੰ ਤੋੜਨਾ ਆਦਤ ਬਣ ਗਈ ਹੈ। ਹੁਣ ਤੋਂ ਜਾਣੂ ਹੋਣ ਨਾਲ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਆਦਤ ਪੈ ਜਾਵੇਗੀ।ਇਸ ਲਈ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਵਿੱਚ ਸਕੂਲ ਦੇ ਐਨਸੀਸੀ ਕੈਡਿਟਾਂ ਨੇ ਵੀ ਭਾਗ ਲਿਆ। ਪ੍ਰੋਗਰਾਮ ਦੇ ਅੰਤ ਵਿੱਚ ਹਰਭਜਨ ਸਿੰਘ ਨੇ ਟਰੈਫਿਕ ’ਤੇ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਗੀਤ ਗਾਇਆ। ਏ.ਐਨ.ਓ ਸੰਜੀਵ ਕੁਮਾਰ ਨੇ ਐਨ.ਸੀ.ਸੀ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਸਹੁੰ ਚੁਕਾਈ। ਇਸ ਮੌਕੇ ਵਾਈਸ ਪਿ੍ੰਸੀਪਲ ਸ੍ਰੀਮਤੀ ਅੰਜੂ ਸੇਨੀ, ਸ੍ਰੀ ਵਰਿੰਦਰ ਵੜੈਚ, ਸ੍ਰੀ ਸੰਜੀਵ ਕੁਮਾਰ, ਸ੍ਰੀਮਤੀ ਸੀਮਾ ਦੁੱਗਲ, ਸ੍ਰੀਮਤੀ ਮੋਨਿਕਾ ਲਖਨਪਾਲ, ਮੈਡਮ ਅਮਨਦੀਪ ਕੌਰ, ਸ੍ਰੀ ਮਨਿੰਦਰ ਸਿੰਘ, ਗੁਰਕਮਲਪ੍ਰੀਤ ਸਿੰਘ, ਸ੍ਰੀ ਸੰਦੀਪ ਸਿੰਘ, ਨਵਪ੍ਰੀਤ ਸਿੰਘ ਆਦਿ ਹਾਜ਼ਰ ਸਨ |**Firtu Buisness Diretory punjab#~                         *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616