Sunday, October 2, 2022

ਗੁਲਜ਼ਾਰ ਗਰੁੱਪ ਵਿਚ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਅਨੁਭਵ ਫਰੈਸ਼ਰ ਪਾਰਟੀ ਦਾ ਆਯੋਜਨ





ਗੁਲਜ਼ਾਰ ਗਰੁੱਪ ਆਫ਼ ਇੰਸੀਟਿਊਟਸ, ਖੰਨਾ ਵੱਲੋਂ ਆਪਣੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਯੋਗਤਾ ਨਾਲ ਰੂ-ਬਰੂ ਕਰਾਉਣ ਦੇ  ਮੰਤਵ ਨਾਲ ਫਰੈਸ਼ਰ ਪਾਰਟੀ ਦਾ  ਆਯੋਜਨ ਕੀਤਾ ਗਿਆ। ਇਸ ਖ਼ੂਬਸੂਰਤ ਰੰਗਾ ਰੰਗ ਪ੍ਰੋਗਰਾਮ ਵਿਚ  ਗੁਲਜ਼ਾਰ ਗਰੁੱਪ ਦੇ ਹਰੇਕ ਕੈਂਪਸ ਦੇ  ਹਰ ਵਿਭਾਗ ਦੇ  ਤਿੰਨ ਹਜ਼ਾਰ ਦੇ ਕਰੀਬ  ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਭਿਆਚਾਰਕ ਅਤੇ ਪ੍ਰਬੰਧਕੀ ਵਿਚ ਡਾਂਸ,ਗਾਇਕੀ,ਰੰਗੋਲੀ, ਮਹਿੰਦੀ, ਰੋਬਟਿਕਸ ਮੁਕਾਬਲਿਆਂ  ਸਮੇਤ ਕਰੀਬ 28 ਕੈਟਾਗਰੀਆਂ ਦਾ ਆਯੋਜਨ ਕੀਤਾ ਗਿਆ । ਦੇਸ਼-ਵਿਦੇਸ਼ ਤੋਂ ਕੈਂਪਸ ਵਿਚ ਸਿੱਖਿਆਂ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਲੋਕ ਨ੍ਰਿਤ ਪੇਸ਼ ਕਰਕੇ ਇਸ ਖ਼ੂਬਸੂਰਤ ਮਾਹੌਲ ਦੀ ਸਿਰਜਣਾ ਕੀਤੀ। ਇਸ ਫੈਸਟ ਦਾ ਉਦਘਾਟਨ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਵੱਲੋਂ ਕੀਤਾ ਗਿਆ। ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ, ਕਾਰਜਕਾਰੀ ਡਾਇਰੈਕਟਰ ਗੁਰਕੀਰਤ ਸਿੰਘ ਅਤੇ ਕੈਂਪਸ ਡਾਇਰੈਕਟਰ ਹਨੀ ਸਰਮਾ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ। ਇਸ ਮੌਕੇ ਪ੍ਰਸਿੱਧ ਗਾਇਕ ਰਵਿੰਦਰ ਗਰੇਵਾਲ ਵਿਸ਼ੇਸ਼ ਮਹਿਮਾਨ ਸਨ।
ਇਸ ਮੌਕੇ ਤੇ ਚੇਅਰਮੈਨ ਗੁਰਚਰਨ ਸਿੰਘ ਨੇ  ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿੱਖਿਆ ਦਾ ਮਨੁੱਖੀ ਜਾਤੀ ਦੀ ਤਰੱਕੀ ਵਿਚ ਅਹਿਮ ਯੋਗਦਾਨ ਹੈ । ਜਦ ਕਿ ਵਿਦਿਆਰਥੀ ਗੁਲਜ਼ਾਰ ਗਰੁੱਪ ਵਿਚੋਂ ਸਿੱਖਿਆਂ ਲੈ ਕੇ ਇਕ ਬਿਹਤਰੀਨ ਨਾਗਰਿਕ ਅਤੇ ਇਕ ਸਫਲ ਇਨਸਾਨ ਬਣਨ ਲਈ ਦੁਨੀਆਂ ਵਿਚ ਵਿਚਰਨਗੇ। ਉਨ੍ਹਾਂ ਗੁਲਜ਼ਾਰ ਗਰੁੱਪ ਵੱਲੋਂ ਦਿਤੀ ਜਾ ਰਹੀ ਬਿਹਤਰੀਨ ਸਿੱਖਿਆਂ ਦੀ ਪ੍ਰੇਰਨਾ ਕਰਦੇ ਹੋਏ ਕਿਹਾ ਕਿ ਗੁਲਜ਼ਾਰ ਗਰੁੱਪ ਨੇ ਜਿੱਥੇ ਸਿੱਖਿਆਂ ਦੇ ਖੇਤਰ ਵਿਚ ਯੂਨੀਵਰਸਿਟੀ ਪੱਧਰ ਤੇ ਮੈਰਿਟ ਹਾਸਿਲ ਕੀਤੀਆਂ ਹਨ। ਉੱਥੇ ਹੀ ਯੂਨੀਵਰਸਿਟੀ ਨੂੰ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਲਈ ਬਿਹਤਰੀਨ ਖਿਡਾਰੀ ਅਤੇ ਪ੍ਰਤਿਭਾਵਾਨ ਨੌਜਵਾਨ ਦਿੱਤੇ    ਹਨ। ਜੋ ਕਿ ਮਾਣ ਦਾ ਸਬੱਬ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਦੀ ਅਹਿਮੀਅਤ ਨੂੰ ਸਮਝਦੇ ਹੋਏ ਆਪਣੇ ਉੱਜਲ ਭਵਿਖ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿਤੀ।
ਇਸ ਮੌਕੇ ਐਗਜ਼ੈਕਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਸਾਰਿਆਂ ਨੂੰ ਜੀ ਆਇਆ ਕਹਿੰਦੇ ਹੋਏ ਆਪਣੇ ਸੰਬੋਧਨ ਵਿਚ ਕਿਹਾ  ਕਿ ਇਸ ਪ੍ਰੋਗਰਾਮ ਦਾ ਆਯੋਜਨ ਵਿਦਿਆਰਥੀਆਂ  ਵਿਚਲੀਆਂ ਕਲਾਤਮਕ ਸੋਚ ਨੂੰ ਸਹੀ ਰੂਪ ਰੇਖਾ ਦੇਣਾ ਹੈ ।
 ਇਸ ਦੌਰਾਨ ਸਮਾਗਮ ਵਿਚ ਸਭ ਤੋਂ ਵੱਧ ਆਕਰਸ਼ਨ ਮਿਸਟਰ ਅਤੇ ਮਿਸ ਫਰੈਸ਼ਰ ਦਾ ਮੁਕਾਬਲਾ ਰਿਹਾ। ਇਨ੍ਹਾਂ ਮੁਕਾਬਲਿਆਂ ਵਿਚ ਖੋਦਾ ਯਾਕੁਮ ਅਤੇ ਹਰਸ਼ਿਤ ਮਿਸਟਰ ਅਤੇ ਮਿਸ ਫਰੈਸ਼ਰ ਚੁਣੇ ਗਏ। ਅਖੀਰ ਵਿਚ ਪੰਜਾਬ ਦੀ ਸ਼ਾਨ ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਗਏ ਜਿਸ ਵਿਚ ਹਰ ਵਿਦਿਆਰਥੀ ਅਤੇ ਸਮੂਹ ਸਟਾਫ਼ ਕੁਰਸੀਆਂ ਤੋਂ ਉੱਠ ਕੇ ਝੂਮਦਾ ਨਜ਼ਰ ਆਇਆ।Firtu Buisness Directory punjab#~                         *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616