Saturday, February 18, 2023

21 ਫਰਵਰੀ ਤੋਂ ਪਹਿਲਾਂ ਸਾਰੇ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਸਿਖਰ 'ਤੇ ਲਿਖਣਾ ਬਣਾਇਆ ਜਾਵੇ ਯਕੀਨੀ

 ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆ

ਲੁਧਿਆਣਾ,  - ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਹੋਏ ਯਕੀਨੀ ਬਣਾਉਣ।


ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਹੁਲ ਚਾਬਾ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵੱਲੋਂ 21 ਫਰਵਰੀ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਦੀ ਵਰਤੋਂ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਤੋਂ ਇਲਾਵਾ ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਅਦਾਰਿਆਂ, ਜਨਤਕ, ਨਿੱਜੀ ਅਤੇ ਵਪਾਰਕ ਅਦਾਰਿਆਂ ਨੂੰ ਇਸ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਂ ਬੋਲੀ ਨੂੰ ਪਹਿਲ ਦੇਣ ਲਈ ਇਹ ਫੈਸਲਾ ਲਿਆ ਹੈ। ਇਸ ਲਈ ਬੋਰਡਾਂ, ਕਾਰਪੋਰੇਸ਼ਨਾਂ ਦੇ ਦਫ਼ਤਰਾਂ, ਵਿਦਿਅਕ ਅਦਾਰਿਆਂ, ਸਰਕਾਰੀ, ਨਿੱਜੀ ਅਤੇ ਵਪਾਰਕ ਅਦਾਰਿਆਂ ਤੋਂ ਇਲਾਵਾ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ ਲਗਾਉਣੇ ਜ਼ਰੂਰੀ ਹਨ।


ਇਸ ਤੋਂ ਇਲਾਵਾ ਸੜ੍ਹਕਾਂ ਦਾ ਨਾਮ ਅਤੇ ਨੇਮ ਪਲੇਟਾਂ ਪੰਜਾਬੀ ਭਾਸ਼ਾ ਵਿੱਚ ਲਿਖਣਾ ਲਾਜ਼ਮੀ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਇਹ ਕੰਮ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜੇਕਰ ਕੋਈ ਹੋਰ ਭਾਸ਼ਾਵਾਂ ਵਿੱਚ ਜਾਣਕਾਰੀ ਲਿਖਣਾ ਚਾਹੁੰਦਾ ਹੈ ਤਾਂ ਉਹ ਪੰਜਾਬੀ ਭਾਸ਼ਾ ਦੇ ਹੇਠਾਂ ਲਿਖ ਸਕਦਾ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰਕ ਅਤੇ ਮੰਡੀਆਂ ਦੀਆਂ ਐਸੋਸੀਏਸ਼ਨਾਂ, ਉਦਯੋਗਾਂ ਅਤੇ ਹੋਰਾਂ ਨਾਲ ਮੀਟਿੰਗਾਂ ਕਰਨ ਅਤੇ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।


ਇਸ ਮੌਕੇ ਐਸ.ਡੀ.ਐਮਜ਼ ਗੁਰਬੀਰ ਸਿੰਘ ਕੋਹਲੀ, ਵਿਕਾਸ ਹੀਰਾ, ਗੁਰਸਿਮਰਨ ਸਿੰਘ ਢਿੱਲੋਂ, ਮਨਜੀਤ ਕੌਰ, ਕੁਲਦੀਪ ਬਾਵਾ, ਜਸਲੀਨ ਕੌਰ ਅਤੇ ਹੋਰ ਹਾਜ਼ਰ ਸਨ।21 ਫਰਵਰੀ ਤੋਂ ਪਹਿਲਾਂ ਸਾਰੇ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਸਿਖਰ 'ਤੇ ਲਿਖਣਾ ਬਣਾਇਆ ਜਾਵੇ ਯਕੀਨੀ।21 ਫਰਵਰੀ ਤੋਂ ਪਹਿਲਾਂ ਸਾਰੇ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਸਿਖਰ 'ਤੇ ਲਿਖਣਾ ਬਣਾਇਆ ਜਾਵੇ ਯਕੀਨੀ।Firtu Buisness Diretory punjab#~                         *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616. *Fish and Meat market*** Purewal building,samrala chowk g.t Road khanna (A modern Meat Store now open in khanna) phone 01628318031