Monday, April 17, 2023

ਬੱਲੇ ਬੱਲੇ ਜਗਜੀਵਨ ਰਾਮ ਜੀ ਕਿਆ ਬਾਤ

 ਫਿਰਤੂ ਨਿਊਜ਼ 9815077425--ਖੰਨਾ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਜਗਜੀਵਨ ਰਾਮ ਨੇ ਸਿਰਫ਼ ਇੱਕ ਸਾਲ ਵਿਚ 145 ਐੱਫ.ਆਈ.ਆਰਾਂ ਦਰਜ ਕਰਵਾਈਆਂ | ਜਿਨ੍ਹਾਂ 'ਚ ਜ਼ਿਆਦਾਤਰ ਮਾਮਲੇ ਅਸਲ੍ਹਾ ਐਕਟ ਅਤੇ ਐਨ.ਡੀ.ਪੀ.ਐੱਸ. ਐਕਟ ਦੇ ਹਨ | ਜਗਜੀਵਨ ਰਾਮ ਦੀ ਮੁਹਾਰਤ, ਤਜਰਬੇ ਅਤੇ ਚੌਕਸੀ ਸਦਕਾ ਉਨ੍ਹਾਂ ਦੀ ਅਗਵਾਈ ਹੇਠ ਲਗਾਏ ਗਏ ਨਾਕਿਆਂ ਤੋਂ ਨਸ਼ਾ ਤਸਕਰਾਂ ਸਮੇਤ ਕੋਈ ਵੀ ਸਮਾਜ ਵਿਰੋਧੀ ਅਨਸਰ ਭੱਜ ਨਹੀਂ ਸਕਿਆ ਇਨ੍ਹਾਂ ਐੱਫ.ਆਈ.ਆਰਾਂ. ਨਾਲ 6.8 ਕਿੱਲੋਗਰਾਮ ਹੈਰੋਇਨ, 77.5 ਕਿੱਲੋ ਅਫ਼ੀਮ, 8 ਕੁਇੰਟਲ ਭੁੱਕੀ, 1.8 ਕਿੱਲੋ ਆਈ.ਸੀ.ਈ., 5.8 ਕਿੱਲੋ ਚਰਸ, 79 ਕਿੱਲੋ ਗਾਂਜਾ, 2.39 ਲੱਖ ਨਸ਼ੇ ਦੀਆਂ ਗੋਲੀਆਂ, 50 ਪਿਸਤੌਲ, 1 ਰਾਈਫ਼ਲ, 4 ਕਰੋੜ 74 ਲੱਖ ਰੁਪਏ ਦੀ ਭਾਰਤੀ ਕਰੰਸੀ, 1.39 ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ, 4 ਕਿੱਲੋ ਸੋਨਾ ਅਤੇ 213 ਕਿੱਲੋ ਚਾਂਦੀ ਦੀ ਬਰਾਮਦਗੀ ਹੋਈ ਹੈ ਇਸ ਦੇ ਨਾਲ ਹੀ ਖੰਨਾ ਦੇ ਪਿੰਡ ਬਾਹੋਮਾਜਰਾ ਵਿਚ ਇਕ ਰਾਈਸ ਸ਼ੈਲਰ ਦੀ ਇਮਾਰਤ 'ਚ ਚੱਲ ਰਹੀ ਨਾਜਾਇਜ਼ ਸ਼ਰਾਬ ਦੀ ਫ਼ੈਕਟਰੀ ਦਾ ਪਰਦਾਫਾਸ਼ ਵੀ ਜਗਜੀਵਨ ਰਾਮ ਵਲੋਂ ਕੀਤਾ ਗਿਆ ਸੀ ਜਗਜੀਵਨ ਦੀ ਆਪਣੀ ਡਿਊਟੀ ਪ੍ਰਤੀ ਅਸਾਧਾਰਨ ਸਮਰਪਣ ਨੂੰ ਮਾਨਤਾ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਬ-ਇੰਸਪੈਕਟਰ ਜਗਜੀਵਨ ਰਾਮ ਨੂੰ ਇੰਸਪੈਕਟਰ ਦੇ ਸਥਾਨਕ ਰੈਂਕ 'ਤੇ ਪਦਉੱਨਤ ਕੀਤਾ ਡੀ.ਜੀ.ਪੀ ਨਾਲ ਵਿਸ਼ੇਸ਼ ਡੀ.ਜੀ.ਪੀ ਅਰਪਿਤ ਸ਼ੁਕਲਾ ਅਤੇ ਐੱਸ.ਐੱਸ.ਪੀ ਖੰਨਾ ਅਮਨੀਤ ਕੌਂਡਲ ਵੀ ਹਾਜ਼ਰ ਸਨ ਡੀ.ਜੀ.ਪੀ ਗੌਰਵ ਯਾਦਵ ਨੇ ਜਗਜੀਵਨ ਰਾਮ ਦੇ ਮੋਢਿਆਂ 'ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਇੰਸਪੈਕਟਰ ਬਣਾਇਆ ਉਨ੍ਹਾਂ ਨਵੇਂ ਤਰੱਕੀ ਪ੍ਰਾਪਤ ਇੰਸਪੈਕਟਰ ਨੂੰ ਹੋਰ ਸਖ਼ਤ ਮਿਹਨਤ ਕਰਨ, ਸਮਰਪਣ, ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ  ਐੱਸ. ਐੱਸ. ਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਜਗਜੀਵਨ ਰਾਮ ਦੀ ਇਹ ਖ਼ੂਬੀ ਹੈ ਕਿ ਉਹ ਡਿਊਟੀ ਲਈ ਹਮੇਸ਼ਾ ਹਾਜ਼ਰ ਅਤੇ ਮੁਸਤੈਦ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਵਿਸ਼ੇਸ਼ ਨਾਕੇ ਲਗਾਉਣ ਲਈ ਕਿਸੇ ਨਿਸ਼ਚਿਤ ਸਮੇਂ ਦੀ ਲੋੜ ਨਹੀਂ ਹੁੰਦੀ  ਇੰਸਪੈਕਟਰ ਜਗਜੀਵਨ ਰਾਮ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਡੀ.ਜੀ.ਪੀ ਪੰਜਾਬ ਅਤੇ ਵਿਸ਼ੇਸ਼ ਡੀ.ਜੀ.ਪੀ ਕਾਨੂੰਨ ਤੇ ਵਿਵਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਸੇਵਾ ਲਈ ਖ਼ੁਦ ਨੂੰ ਪੂਰੀ ਤਰ੍ਹਾਂ ਸਮਰਪਿਤ ਕੀਤਾ ਹੋਇਆ ਹੈ ਜ਼ਿਕਰਯੋਗ ਹੈ ਕਿ ਜਗਜੀਵਨ 1991 ਵਿਚ ਪੁਲਿਸ ਬਲ ਵਿਚ ਬਤੌਰ ਕਾਂਸਟੇਬਲ ਭਰਤੀ ਹੋਏ ਸਨ ਅਤੇ 2013 ਵਿਚ ਏ.ਐੱਸ.ਆਈ. ਵਜੋਂ ਤਰੱਕੀ ਪ੍ਰਾਪਤ ਕੀਤੀ ਅਤੇ 2021 ਵਿੱਚ ਐੱਸ.ਆਈ. ਵਜੋਂ ਪਦਉੱਨਤ ਹੋਏ ਸੀ ਲੋਕ ਚਰਚਾ ਬੱਲੇ ਬੱਲੇ ਜਗਜੀਵਨ ਰਾਮ ਜੀ ਕਿਆ ਬਾਤ-----**Firtu Buisness Diretory punjab#~                         *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7