Saturday, September 10, 2016

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ 'ਹਿੰਦੀ ਦਿਵਸ' ਮਨਾਇਆ ਗਿਆ

Aਮਲੋਹ, 9 ਸਤੰਬਰ -ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ 'ਹਿੰਦੀ ਦਿਵਸ' ਪਿ੍ੰਸੀਪਲ ਹਰਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਲੇਖ ਲਿਖਣ, ਕਵਿਤਾ ਉਚਾਰਨ ਅਤੇ ਸੁਲੇਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਪਿ੍ੰਸੀਪਲ ਸ੍ਰੀ ਰੰਧਾਵਾ ਨੇ ਵਿਦਿਆਰਥਣਾਂ ਨੂੰ ਹਿੰਦੀ ਭਾਸ਼ਾ ਦੇ ਮਹੱਤਵ ਬਾਰੇ ਦੱਸਿਆ ਅਤੇ ਵਿਦਿਆਰਥਣਾਂ ਨੂੰ ਭਾਸ਼ਾ ਗਿਆਨ 'ਚ ਨਿਪੰੁਨ ਹੋਣ ਦਾ ਸੰਦੇਸ਼ ਦਿੱਤਾ | ਇਸ ਸਮਾਗਮ ਨੂੰ ਵਧੀਆ ਬਣਾਉਣ ਲਈ ਅਨੀਤਾ ਬਾਂਸਲ, ਬਲਜਿੰਦਰ ਕੌਰ, ਸ਼ੇਰ ਸਿੰਘ, ਗੁਰਮਿੰਦਰ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ | ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਨੀਤਾ ਸ਼ਰਮਾ, ਨੀਤਿਕਾ, ਨੀਤੂ, ਮਨਜੀਤ ਕੌਰ, ਰੁਪਿੰਦਰ ਕੌਰ ਵੀ ਹਾਜ਼ਰ ਸਨ | ਇਸ ਮੌਕੇ ਵੱਖ-ਵੱਖ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ |