Pages - Menu

Tuesday, September 13, 2016

ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਆਰੰਭ ਹੋ ਜਾਣੀ ਚਾਹੀਦੀ ਹੈ-ਸ. ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 13 ਸਤੰਬਰ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਖੇਤਰ ਨਾਲ ਜੁੜੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਮਾਪਦੰਡ ਅਪਣਾਉਣ ਲਈ ਤਿਆਰ ਹੈ। ਅੱਜ ਇੱਥੇ ਝੋਨੇ ਦੀ ਖ਼ਰੀਦ ਸਬੰਧੀ ਹੋਈ ਮੀਟਿੰਗ ਦੌਰਾਨ ਉਪ ਮੁੱਖ ਮੰਤਰੀ ਨੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਜ ਭਰ ਅੰਦਰ ਹਰ ਹਾਲ 'ਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਆਰੰਭ ਹੋ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲੇ ਹੀ ਦਿਨ ਤੋਂ ਚੁਕਾਈ ਵੀ ਆਰੰਭ ਕਰਨ ਉੱਤੇ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। -