ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਕੌਮੀ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਨੂੰ ਸਮਰਪਿਤ ਵੱਖ ਵੱਖ ਪ੍ਰੋਗਰਾਮਾਂ ਦਾ ਆਯੋਜਨ
ਖੰਨਾ - ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਵੱਖ ਵੱਖ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਡਾਇਰੈਕਟਰ ਡਾ: ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਕੌਮੀ ਵੋਟਰ ਦਿਵਸ ਅਤੇ 26 ਜਨਵਰੀ ਨੂੰ ਮਨਾਉਣ ਦੇ ਇਤਿਹਾਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੇ ਕਿਹਾ ਕਿ ਵੋਟ ਪਾਉਣ ਦਾ ਅਧਿਕਾਰ ਹਰ ਇੱਕ ਦਾ ਹੱਕ ਹੈ ਸਾਨੂੰ ਬਿਨਾਂ ਕਿਸੇ ਡਰ ਭੈਅ ਅਤੇ ਲਾਲਚ ਤੋ ਉੱਪਰ ਉੱਠ ਕੇ ਵੋਟ ਪਾਉਣੀ ਚਾਹੀਦੀ ਹੈ।ਅਸਿਸਟੈਂਟ ਪ੍ਰੋਫੈਸਰ ਤਲਵੀਰ ਸਿੰਘ ਨੇ ਭਾਰਤ ਦੀ ਆਜ਼ਾਦੀ ਵਿੱਚ ਪੰਜਾਬੀਆਂ ਦੇ ਯੋਗਦਾਨ ਬਾਰੇ ਦੱਸਿਆ।ਜਿਸ ਵਿੱਚ ਵਿਦਿਆਰਥੀਆਂ ਨੇ ਭਾਸ਼ਣ ਅਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਵਿੱਚ ਭਾਗ ਲਿਆ।ਵਿਦਿਆਰਥੀਆ ਨੇ ਆਪਣੇ ਆਪਣੇ ਭਾਸ਼ਣ ਵਿੱਚ ਕੌਮੀ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਸੰਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ।ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਵਿੱਚ ਈਸ਼ਾ ਖੱਟੜ ਪਹਿਲੇ ਸਥਾਨ, ਦੂਜਾ ਸਥਾਨ ਤੇ ਪਿੰਕੀ ਅਤੇ ਤੀਜਾ ਸਥਾਨ ਸਿਮਨ ਕੌਸ਼ਲ ਹਾਸਿਲ ਅਤੇ ਪੋਸਟਰ ਮੇਕਿੰਗ ਵਿੱਚ ਹਰਸਿਮਰਨ ਪਹਿਲੇ ਸਥਾਨ, ਦੂਜਾ ਸਥਾਨ ਰਾਬੀਆ ਅਤੇ ਤੀਜਾ ਸਥਾਨ ਰੁਪਿੰਦਰ ਕੌਰ ਨੇ ਹਾਸਿਲ ਕੀਤਾ।ਐਮ.ਬੀ.ਏ ਵਿਦਿਆਰਥੀ ਰੁਪਿੰਦਰ ਸਿੰਘ ਨੇ ਦੇਸ ਭਗਤੀ ਦਾ ਗੀਤ ਗਾਇਆ। ਇਸ ਤੋਂ ਇਲਾਵਾ ਐਨ. ਐੱਸ. ਐੱਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਅਰਜਨ ਧਾਮੀ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਆ।ਇਸ ਤੋਂ ਉਪਰੰਤ ਉਨ੍ਹਾਂ ਨੇ ਸਾਰਿਆਂ ਨੂੰ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨ ਲਈ ਸਹੁੰ ਚੁਕਾਈ।ਅੰਤ ਵਿੱਚ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਗਾਇਆ।ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਐਡਵੋਕੇਟ ,ਉਪ ਪ੍ਰਧਾਨ ਸੰਜੀਵ ਧਮੀਜਾ ,ਜਨਰਲ ਸਕੱਤਰ ਰਾਜੇਸ਼ ਡਾਲੀ,ਕਾਲਜ ਸਕੱਤਰ ਮਨੋਜ ਕੁਮਾਰ ਮੌਜੀ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।