Thursday, February 2, 2017

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਹੰਸਪਾਲ ਵੱਲੋਂ ਕੋਟਲੀ ਦੀ ਹਮਾਇਤ ਦਾ ਐਲਾਨ

ਖੰਨਾ 2 ਫਰਵਰੀ-  ਅੱਜ ਖੰਨਾ ਵਿਖੇ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਹੰਸਪਾਲ ਵੱਲੋਂ ਕਾਂਗਰਸੀ
ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਦੀ ਹਮਾਇਤ ਦਾ ਐਲਾਨ ਕੀਤਾ ਗਿਆ । ਇਸ ਮੌਕੇ ਤੇ ਹੰਸਪਾਲ ਨੇ ਕਿਹਾ ਕਿ ਸਮੁੱਚਾ ਨਾਮਧਾਰੀ ਭਾਈਚਾਰ ਕਾਂਗਰਸ ਪਾਰਟੀ ਦੀ ਹਮਾਇਤ ਕਰੇਗਾ। ਹੰਸਪਾਲ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਹਵਾ ਚੱਲ ਰਹੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਬਣਨਗੇ। ਹੰਸਪਾਲ ਨੇ ਹਲਕਾ ਖੰਨਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਖੰਨਾ ਤੋਂ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਓ। ਇਸ ਮੌਕੇ ਤੇ ਗੁਰਕੀਰਤ ਸਿੰਘ ਕੋਟਲੀ ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਨੇ ਹੰਸਪਾਲ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸਾਬਕਾ ਬਲਾਕ ਕਾਂਗਰਸ ਪ੍ਰਧਾਨ ਅਸ਼ੋਕ ਤਿਵਾੜੀ,ਉਜਾਰਗ ਸਿੰਘ, ਗਿਆਨ ਸਿੰਘ ਨਾਮਧਾਰੀ , ਅਰਸ਼ਦ ਖਾਨ, ਗੁਰਸ਼ਰਨ ਸਿੰਘ ਗੋਗੀਆ, ਹਰਦੀਪ ਸਿੰਘ ਨੀਨੂੰ ਆਦਿ ਹਾਜਰ ਸਨ।