Thursday, February 2, 2017

ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਰੈਲੀ

ਖੰਨਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜਸ਼ੀਲ, ਮਾਤਾ ਗੰਗਾ ਖਾਲਸਾ
ਕਾਲਜ ਫ਼ਾਰ ਗਰਲਜ਼, ਮੰਜੀ ਸਾਹਿਬ, ਕੋਟਾਂ ਵਿਖੇ ਅੱਜ ਪੋਸਟ ਗ੍ਰੈਜੂਏਟ ਰਾਜਨੀਤੀ ਵਿਭਾਗ ਅਤੇ ਐਨ.ਐਸ.ਐਸ. ਵਿਭਾਗ ਦੇ ਪ੍ਰੋ. ਸਹਿਬਾਨ ਅਤੇ ਵਿਦਿਆਰਥਣਾਂ ਦੁਆਰਾ ਵੋਟ ਦੇ ਅਧਿਕਾਰ ਪ੍ਰਤੀ 'ਜਾਗਰੂਕਤਾ ਰੈਲੀ' ਦਾ ਆਯੋਜਨ ਕੀਤਾ ਗਿਆ।ਰੈਲੀ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਵਲੋਂ ਝੰਡਾ ਦਿਖਾ ਕੇ ਕੀਤਾ ਗਿਆ।ਕਾਲਜ ਦੀਆਂ ਵਿਦਿਆਰਥਣਾਂ ਨੇ ਹੱਥਾਂ ਵਿੱਚ ਸਲੋਗਨ ਦੀਆਂ ਤਖਤੀਆਂ ਫੜ ਕੇ ਵੋੇਟ ਦੀ ਸਹੀ ਵਰਤੋਂ ਕਰਨ ਸੰਬੰਧੀ ਨਾਅਰੇ ਲਾਏ।ਇਸ ਰੈਲੀ ਦਾ ਮੁੱਖ ਮਕਸਦ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਸੰਬੰਧੀ ਜਾਗਰੂਕ ਤੇ ਉਤਸ਼ਾਹਿਤ ਕਰਨਾ ਸੀ।ਇਸ ਮੌਕੇ ਇਸ ਰੈਲੀ ਵਿੱਚ ਪੋਸਟ ਗ੍ਰੈਜੂਏਟ ਰਾਜਨੀਤੀ ਵਿਭਾਗ, ਐਨ.ਐਸ.ਐਸ. ਵਿਭਾਗ ਦੇ ਪ੍ਰੋ. ਸਹਿਬਾਨ ਵਿਭਾਗ, ਕਾਲਜ ਦੇ ਸਟਾਫ ਤੇ ਵਿਦਿਆਰਥਣਾਂ ਨੇ ਸ਼ਮੂਲੀਅਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਦੁਆਰਾ ਪੋਸਟ ਗ੍ਰੈਜੂਏਟ ਰਾਜਨੀਤੀ ਵਿਭਾਗ ਅਤੇ ਐਨ.ਐਸ.ਐਸ. ਵਿਭਾਗ ਦੇ ਪ੍ਰੋ. ਸਹਿਬਾਨ ਤੇ ਵਿਦਿਆਰਥਣਾਂ ਵਲੋਂ ਕੀਤੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਅਜਿਹੇ ਉਦਮ ਨੂੰ ਇਸੇ ਤਰਾਂ  ਜਾਰੀ ਰੱਖਣ ਦੀ ਪ੍ਰੇਰਨਾ ਦਿੱਤੀ।