Thursday, February 23, 2017

ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਵਰਿੰਦਰ ਸਿੰਘ ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ

ਮੰਡੀ ਗੋਬਿੰਦਗੜ੍ਹ - ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਵਰਿੰਦਰ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਾਈਫ਼ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।  ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਐਨ.ਐਸ.ਐਸ. ਵਿਭਾਗ ਵਲੋਂ ਆਯੋਜਿਤ ਯੂਥ ਕਨਵੈਂਨਸਨ ਦੌਰਾਨ ਡਾ. ਵਰਿੰਦਰ ਸਿੰਘ ਨੂੰ ਸਿੱਖਿਆ ਅਤੇ
ਡਾ. ਵਰਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਉਨ੍ਹਾਂ ਨੂੰ ਦਿੱਤੇ ਇਸ ਸਨਮਾਨ ਲਈ ਧੰਨਵਾਦ ਕਰਦਿਆਂ ਇਸ ਨੂੰ ਆਪਣੀ ਜ਼ਿੰਦਗੀ ਦੀ ਵੱਡੀ ਪ੍ਰਾਪਤੀ ਦੱਸਿਆ ਅਤੇ ਇਹ ਅਵਾਰਡ ਉਨ੍ਹਾਂ ਨੂੰ ਸਮਾਜ ਸੇਵਾ ਦੇ ਖੇਤਰ ਵਿਚ ਹੋਰ ਵੀ ਚੰਗੀ ਕਾਰਗੁਜ਼ਾਰੀ ਲਈ ਪ੍ਰੇਰਿਤ ਕਰੇਗਾ।
ਚਾਂਸਲਰ ਡਾ. ਜ਼ੋਰਾ ਸਿੰਘ,  ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਅਤੇ ਪ੍ਰੋ ਵਾਈਸ ਚਾਂਸਲਰ ਡਾ. ਨੀਲਿਮਾ ਜੈਰਥ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਹ ਉਪਲਬਧੀ ਉਨ੍ਹਾਂ ਦੀ ਸਖ਼ਤ ਮੇਹਨਤ, ਲਗਨ ਅਤੇ ਪ੍ਰਗਤੀਸ਼ੀਲ ਸੋਚ ਦਾ ਨਤੀਜਾ ਹੈ।
ਦੱਸਣਯੋਗ ਹੈ ਕਿ ਡਾ. ਵਰਿੰਦਰ ਸਿੰਘ ਨੂੰ ਅਧਿਆਪਨ ਅਤੇ ਪ੍ਰਸਾਸਕੀ ਖੇਤਰ ਦਾ ਲੰਮਾ ਤਜਰਬਾ ਹਾਸਿਲ ਹੈ। ਉਹ ਪਿਛਲੇ 45 ਸਾਲਾਂ ਦੌਰਾਨ ਪ੍ਰਮੁੱਖ ਸਿੱਖਿਅਕ ਸੰਸਥਾਵਾਂ ਵਿਚ ਵੱਖ-ਵੱਖ ਅਹੁਦਿਆਂ ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੂੰ ਆਪਣੀਆਂ ਵਡਮੁੱਲੀਆਂ ਸੇਵਾਵਾਂ ਲਈ ਪ੍ਰਦੇਸ਼ ਅਤੇ ਦੇਸ਼ ਦੀਆਂ ਬਹੁਤ ਸਾਰੀਆਂ ਸੰਸਥਾਵਾਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਯੂਨੀਵਰਸਿਟੀ ਦੀਆਂ ਵੱਖ-ਵੱਖ ਫੈਕਲਟੀਆਂ ਦੇ ਡਾਇਰੈਕਟਰਾਂ, ਸਟਾਫ਼ ਮੈਂਬਰਾਂ ਵਲੋਂ ਵੀ ਡਾ. ਵਰਿੰਦਰ ਸਿੰਘ ਨੂੰ ਵਧਾਈ ਦਿੱਤੀ।
ਸਮਾਜ ਸੇਵਾ ਦੇ ਖੇਤਰ ਵਿਚ ਪਾਏ ਵਡਮੁੱਲੇ ਯੋਗਦਾਨ ਲਈ ਇਹ ਅਵਾਰਡ ਪ੍ਰਦਾਨ ਕੀਤਾ। ਇਸ ਮੌਕੇ ਉੱੇਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਸਿੱਖਿਆ ਸ਼ਾਸਤਰੀ, ਸਕਾਲਰ, ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਹਸਤੀਆਂ ਅਤੇ ਵੱਡੀ ਗਿਣਤੀ ਵਿਦਿਆਰਥੀ ਮੌਜੂਦ ਸਨ।