Friday, June 22, 2018

ਪੱਤਰਕਾਰ ਗਰਗ ਨੂੰ ਸਦਮਾ, ਦਾਦੀ ਦਾ ਦਿਹਾਂਤ

ਪੱਤਰਕਾਰ ਗਰਗ ਨੂੰ ਸਦਮਾ, ਦਾਦੀ ਦਾ ਦਿਹਾਂਤ
ਸਮਰਾਲਾ, 22 ਜੂਨ (ਅੰਮ੍ਰਿਤਪਾਲ)-ਇੱਥੋਂ ਦੇ ਸੀਨੀਅਰ ਪੱਤਰਕਾਰ ਸੰਜੇ ਗਰਗ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਦਾਦੀ ਜੀ ਬਚਨੀ ਦੇਵੀ ਅਗਰਵਾਲ (90) ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਇੱਥੋਂ ਦੇ ਸਮਸ਼ਾਨਘਾਟ ਵਿਚ ਹਿੰਦੂ ਰੀਤੀ ਰਿਵਾਜ਼ਾਂ ਮੁਤਾਬਕ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਇਲਾਕੇ ਦੀਆਂ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਸਮੂਹ ਪ੍ਰੈਸ ਕਲੱਬ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ। ਪ੍ਰੈਸ ਕਲੱਬ ਸਮਰਾਲਾ ਦੇ ਪ੍ਰਧਾਨ ਗੁਰਮਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਫੁੱਲਾਂ ਦੀ ਰਸਮ 24 ਜੂਨ ਦਿਨ ਐਤਵਾਰ ਨੂੰ ਸਵੇਰੇ 9 ਵਜੇ ਅਦਾ ਕੀਤੀ ਜਾਵੇਗੀ।