ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਗਠਿਤ ਕੀਤੇ ਗਏ ਐਂਟੀ ਨਾਰਕੋਟਿਕਸ ਸੈੱਲ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਨਿਕੜਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪਾਇਲ ਅੰਦਰ ਅਗਾਂਹ ਵਧੂ ਸੋਚ ਵਾਲੇ ਨੌਜੁਆਨਾਂ ਨੂੰ ਨਾਲ ਜੋੜਨ ਅਤੇ ਜਥੇਬੰਦੀ ਦਾ ਨਵਾਂ ਢਾਂਚਾ ਉਸਾਰਨ ਲਈ ਆਰੰਭੀ ਮੁਹਿੰਮ ਤਹਿਤ ਦੋਰਾਹਾ ਸ਼ਹਿਰ 'ਚ ਐਂਟੀ ਨਾਰਕੋਟਿਕਸ ਸੈੱਲ ਨੂੰ ਕਾਇਮ ਕੀਤਾ ਗਿਆ। ਐਂਟੀ ਨਾਰਕੋਟਿਕਸ ਸੈੱਲ ਹਲਕਾ ਪਾਇਲ ਦੇ ਚੇਅਰਮੈਨ ਪੰਕਜ ਕੁਮਾਰ ਗੌਤਮ ਨੇ ਸ਼ਹਿਰੀ ਸੈੱਲ ਦੀ ਕਮੇਟੀ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਦੀਪਇੰਦਰ ਸਿੰਘ ਰਿੰਕੂ ਨੂੰ ਸ਼ਹਿਰ ਦੋਰਾਹਾ ਦਾ ਚੇਅਰਮੈਨ, ਨਿਯੁਕਤ ਕੀਤਾ ਗਿਆ ਹੈ। ਜਦਕਿ ਮਨੋਜ ਕੁਮਾਰ ਨੂੰ ਵਾਈਸ ਚੇਅਰਮੈਨ, ਰਣਜੋਧ ਸਿੰਘ ਨੂੰ ਜੁਆਇੰਟ ਸੈਕਟਰੀ, ਨਈਅਰ ਕਲੀਮ ਨੂੰ ਕੈਸ਼ੀਅਰ, ਰਾਹੁਲ ਵਡਲਾਨ ਸੈਕਟਰੀ, ਤੇਜਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ ਅਤੇ ਰਾਮ ਕੁਮਾਰ ਨੂੰ ਕਾਰਜਕਾਰਨੀ ਮੈਂਬਰ ਬਣਾਇਆ ਗਿਆ ਹੈ।