ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਪੜੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਸਬੰਧੀ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕਿੱਤਾ ਮੁੱਖੀ ਕੋਰਸਾਂ ਦੀ ਟਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਕਿੱਤਾ ਮੁੱਖੀ ਕੋਰਸਾਂ ਦੀ ਟਰੇਨਿੰਗ ਹਾਸਲ ਕਰਨ ਵਾਲੇ ਇੱਛੁਕ ਨੌਜਵਾਨਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਅਮਲੋਹ ਦੇ ਐਸ.ਡੀ.ਐਮ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਅਧੀਨ ਮੈਟ੍ਰਿਕ ਜਾਂ ਇਸ ਤੋ ਵੱਧ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਲਈ ਹੁਨਰ ਅਤੇ ਸਕਿੱਲ ਟਰੇਨਿੰਗ ਦੇਣ ਵਾਸਤੇ ਸਬ ਡਵੀਜ਼ਨ ਦਫ਼ਤਰ ਅਮਲੋਹ ਵਿਖੇ 22 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ ਲੋਕ ਚਰਚਾ ਕਿਆ ਬTਤ