ਦੜਾ ਸੱਟਾ ਲਗਾਉਣ ਅਤੇ ਜੂਆ ਖੇਡਣ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਖੰਨਾ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਦੇ ਤਹਿਤ ਦੜੇ ਸੱਟੇ ਦਾ ਧੰਦਾ ਕਰਨ ਦੇ ਦੋਸ਼ ਅਧੀਨ ਇੱਕ ਵਿਅਕਤੀ ਨੂੰ ਗਿਰਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਨੇ ਕਾਬੂ ਕੀਤੇ ਆਰੋਪੀ ਦੇ ਕਬਜ਼ੇ ਚੋਂ 1020 ਰੁਪਏ ਨਗਦੀ ਤੋਂ ਇਲਾਵਾ ਦੜੇ-ਸੱਟੇ ਦੀਆਂ ਪਰਚੀਆਂ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਗਿਰਫਤਾਰ ਕੀਤੇ ਵਿਅਕਤੀ ਬਲਜੀਤ ਸਿੰਘ ਵਾਸੀ ਪਿੰਡ ਭੱਟੀਆਂ ਦੇ ਖ਼ਿਲਾਫ਼ ਥਾਣਾ ਸਿਟੀ-1 ਖੰਨਾ 'ਚ ਗੈਂਬਲਿੰਗ ਐਕਟ ਅਧੀਨ ਮਾਮਲਾ ਦਰਜ ਕਰਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਪੁਲਿਸ ਥਾਣਾ ਸਿਟੀ-1 ਖੰਨਾ ਦੇ ਐਸ.ਐਚ.ਓ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦਾਅਵਾ ਕਰਦੇ ਦੱਸਿਆ ਕਿ ਪੁਲਿਸ ਨੂੰ ਖ਼ਾਸ ਮੁਖ਼ਬਰ ਤੋਂ ਸੂਚਨਾ ਮਿਲੀ ਸੀ ਕਿ ਪਿੰਡ ਭੱਟੀਆਂ ਇਲਾਕੇ ਕੋਲ ਇੱਕ ਵਿਅਕਤੀ ਦੜਾ-ਸੱਟਾ ਲਗਵਾਉਣ ਦਾ ਧੰਦਾ ਕਰਦਾ ਹੈ। ਸੂਚਨਾ ਮਿਲਣ ਦੇ ਬਾਦ ਏ.ਐਸ.ਆਈ. ਡਿੰਪਲ ਕੁਮਾਰੀ, ਹੌਲਦਾਰ ਪਰਮਜੀਤ ਕੌਰ ਨੇ ਸਾਥੀ ਪੁਲਿਸ ਮੁਲਾਜ਼ਮਾਂ ਦੇ ਨਾਲ ਕਾਰਵਾਈ ਕਰਦੇ ਹੋਏ ਜੀ.ਟੀ ਰੋਡ ਸਥਿਤ ਗਿੱਲ ਪੈਟਰੋਲ ਪੰਪ ਕੋਲ ਛਾਪਾਮਾਰੀ ਕਰਕੇ ਦੜਾ ਸੱਟਾ ਲਗਵਾਉਣ ਦੇ ਦੋਸ਼ 'ਚ ਇੱਕ ਵਿਅਕਤੀ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ। ਐਸ.ਐਚ.ਓ ਅਸ਼ਵਨੀ ਕੁਮਾਰ ਨੇ ਅੱਗੇ ਦੱਸਿਆ ਕਿ ਮੌਕੇ ਤੋਂ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਬਲਜੀਤ ਸਿੰਘ ਵਾਸੀ ਪਿੰਡ ਭੱਟੀਆਂ (ਖੰਨਾ) ਵਜੋਂ ਹੋਈ ਹੈ। ਜਿਸ ਦੇ ਕਬਜ਼ੇ ਚੋਂ ਪੁਲਿਸ ਨੂੰ 1020 ਰੁਪਏ ਨਗਦੀ ਅਤੇ ਦੜੇ ਸੱਟੇ ਦੀਆਂ ਪਰਚੀਆਂ ਤੋਂ ਇਲਾਵਾ ਪੈਂਸਿਲ ਵੀ ਬਰਾਮਦ ਹੋਈ ਹੈ। ਕਾਬੂ ਕੀਤੇ ਆਰੋਪੀ ਦੇ ਖ਼ਿਲਾਫ਼ ਥਾਣਾ ਸਿਟੀ ਖੰਨਾ 'ਚ ਜੂਆ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਲੋਕ ਚਰਚਾ ਕਿਆ ਬਾਤ