Monday, September 17, 2018

ਭਾਈ ਘਨ੍ਹਈਆ ਜੀ ਦੀ ਯਾਦ ਵਿੱਚ 'ਮਾਨਵ ਸੇਵਾ ਦਿਵਸ' ਮਨਾਇਆ ਜਾਵੇਗਾ


-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ
ਲੁਧਿਆਣਾ, 17 ਸਤੰਬਰ (000)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਾਈ ਘਨ੍ਹਈਆ ਜੀ ਦੀ ਯਾਦ ਵਿੱਚ 'ਮਾਨਵ ਸੇਵਾ ਦਿਵਸ' ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਰਾਜ ਪੱਧਰੀ ਸਮਾਗਮ ਮਿਤੀ 20 ਸਤੰਬਰ ਨੂੰ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀ ਭਾਰਤ ਭੂਸ਼ਣ ਆਸ਼ੂ, ਕੈਬਨਿਟ ਮੰਤਰੀ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਪੰਜਾਬ ਸਰਕਾਰ ਸ਼ਿਰਕਤ ਕਰਨਗੇ। 
ਸ੍ਰੀ ਅਗਰਵਾਲ ਨੇ ਦੱਸਿਆ ਕਿ ਇਹ ਸਮਾਗਮ ਸਵੇਰੇ 10.30 ਵਜੇ ਸ਼ੁਰੂ ਹੋਵੇਗਾ। ਸਮਾਗਮ ਦੌਰਾਨ ਭਾਈ  ਘਨ੍ਹਈਆ ਵੱਲੋਂ ਮਾਨਵਤਾ ਦੀ ਸੇਵਾ ਵਿੱਚ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਧ ਚੜ• ਕੇ ਹਿੱਸਾ ਲੈਣ।