Saturday, November 24, 2018

ਪੰਜਾਬ 'ਚ ਯੂਥ ਨੂੰ ਮਜ਼ਬੂਤ ਕਰਨ ਸਬੰਧੀ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਸੌਾਪੀਆਂ

ਖੰਨਾ, ਸਮਾਜ ਅਧਿਕਾਰ ਕਲਿਆਣ ਪਾਰਟੀ ਪੰਜਾਬ ਯੂਥ ਵਿੰਗ ਦੀ ਮੀਟਿੰਗ ਹਰਮਨ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪਾਰਟੀ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਰਾਮਗੜ੍ਹੀਆ ਨੇ ਪੰਜਾਬ 'ਚ ਯੂਥ ਨੂੰ ਮਜ਼ਬੂਤ ਕਰਨ ਸਬੰਧੀ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਸੌਾਪੀਆਂ | ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸੁਖਮਨਦੀਪ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਘਨਸ਼ਿਆਮ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਕਮਲਜੀਤ ਸਿੰਘ ਲਾਡੀ, ਕੁਲਦੀਪ ਸਿੰਘ, ਗੁਰਬਚਨ ਸਿੰਘ ਬੱਲ, ਜਗਦੀਪ ਸਿੰਘ ਜਿੰਮੀ, ਹਰੀ ਨਾਥ ਨਾਰੰਗ, ਧਨਵੰਤ ਸਿੰਘ ਆਦਿ ਹਾਜ਼ਰ ਸਨ |