Sunday, January 6, 2019

ਪਿੰਡ ਅਲੋੜ ਦੀ ਨਵੀਂ ਬਣੀ ਪੰਚਾਇਤ ਨੇ ਪਰਮਾਤਮਾ ਦੇ ਸ਼ੁਕਰਾਨੇ ਲਈ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ

ਪਿੰਡ ਅਲੋੜ ਦੀ ਨਵੀਂ ਬਣੀ ਪੰਚਾਇਤ ਨੇ ਪਰਮਾਤਮਾ ਦੇ ਸ਼ੁਕਰਾਨੇ ਲਈ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਜਿਸ 'ਚ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਸਮੂਲੀਅਤ ਕੀਤੀ ਗਈ। ਵਿਧਾਇਕ ਨੇ ਨਵੀਂ ਪੰਚਾਇਤ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪਿੰਡ ਦੇ ਵਿਕਾਸ ਲਈ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਦੇ ਵਿਕਾਸ ਲਈ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਨੇ ਨਵੇਂ ਬਣੀ ਸਮੁੱਚੀ ਪੰਚਾਇਤ ਦਾ ਸਨਮਾਨ ਕੀਤਾ। ਸਰਪੰਚ ਸੁਮੰਦ ਸਿੰਘ, ਦੋ ਵਾਰ ਪੰਚ ਬਣੇ ਅਵਤਾਰ ਸਿੰਘ ਹੈਪੀ, ਸੁਰਿੰਦਰ ਸਿੰਘ ਢੀਂਡਸਾ, ਪੰਚ ਗੁਰਦੀਪ ਸਿੰਘ, ਪੰਚ ਜਤਿੰਦਰ ਕੌਰ, ਪੰਚ ਸੁਖਵਿੰਦਰ ਕੌਰ, ਪੰਚ ਜਸਵਿੰਦਰ ਕੌਰ ਨੂੰ ਸਿਰਾਪਾਓ ਭੇਂਟ ਕੀਤਾ ਗਿਆ। ਸਰਪੰਚ ਸੁਮੰਦ ਸਿੰਘ ਨੇ ਕਿਹਾ ਕਿ ਉਹ ਪਿੰਡ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨ ਲਈ ਦਿਨ ਰਾਤ ਪਿੰਡ ਦੇ ਵਿਕਾਸ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਜਗਤਾਰ ਸਿੰਘ, ਕੁਲਦੀਪ ਸਿੰਘ ਢੀਂਡਸਾ, ਰਾਏ ਸਿੰਘ, ਬਲਜੀਤ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।