ਖੰਨਾ, 21 ਅਪ੍ਰੈਲ
ਕਾਂਗਰਸ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਡਾ. ਅਮਰ ਸਿੰਘ ਨੇ ਆਪਣੀ ਚੋਣ ਸਰਗਰਮੀਆਂ ਨੂੰ ਹੋਰ ਤੋਜ ਕਰਦਿਆਂ ਅੱਜ ਸਥਾਨਕ ਸ਼ਹਿਰ ਵਿੱਚ ਆਪਣੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕਰ ਦਿੱਤਾ ਹੈ। ਲੋਕਾਂ ਨਾਲ ਰਾਬਤਾ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ ਖੋਲੇ ਇਸ ਚੋਣ ਦਫਤਰ ਦੇ ਉਦਘਾਟਨ ਸਮਾਰੋਹ ਮੌਕੇ ਕਾਂਗਰਸੀ ਆਗੂ ਤੇ ਵਰਕਰਾਂ ਸਮੇਤ ਹੋਰ ਲੋਕ ਹਾਜ਼ਰ ਸਨ।