ਖੰਨਾ,
ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸਥਾਨਕ ਸ਼ਹਿਰ ਦੇ ਵਾਰਡ ਨੰਬਰ 17 ਅਤੇ 18 ਵਿੱਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਕਾਂਗਰਸ ਪਾਰਟੀ ਦੀ ਹਮਾਇਤ ਕਰਨ ਦੀ ਅਪੀਲ ਕੀਤੀ।
ਡਾ. ਅਮਰ ਸਿੰਘ ਨੇ ਇਸ ਮੌਕੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੰਨਾਂ ਸ਼ਹਿਰ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਜਿਸ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਕਾਂਗਰਸ ਦੀ ਹਾਮੀਦਾਰ ਬਣਨ ਅਤੇ ਇਸ ਦੇ ਪ੍ਰਚਾਰ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਪੰਜਾਬ ਨੇ ਬਹੁਤ ਤਰੱਕੀ ਕੀਤੀ ਹੈ ਅਤੇ ਹੁਣ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਸੂਬਾ ਆਏ ਦਿਨ ਤਰੱਕੀ ਕਰ ਰਿਹਾ ਹੈ।
ਉਨ੍ਹਾਂ ਇਸ ਮੌਕੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਬਤੌਰ ਐਮ.ਪੀ ਜਿੱਤਣ ਤੋਂ ਬਾਅਦ ਖੰਨਾਂ ਸ਼ਹਿਰ ਦੀ ਨੁਹਾਰ ਬਦਲ ਦੇਣਗੇ ਅਤੇ ਸ਼ਹਿਰ ਚ ਜਿੱਥੇ ਜਿੱਥੇ ਵੀ ਕੋਈ ਸਮੱਸਿਆ ਆ ਰਹੀ ਹੈ ਉਸਨੂੰ ਪੂਰਾ ਹੱਲ ਕੀਤਾ ਜਾਵੇਗਾ। ਉਧਰ ਹਲਕਾ ਵਿਧਾਇਕ ਖੰਨਾਂ ਸ਼੍ਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕਾਂਗਰਸ ਦੀ ਸੂਬਾ ਸਰਕਾਰ ਯਤਨਸੀਲ ਹੈ ਅਤੇ ਭਵਿੱਖ ਵਿੱਚ ਇਸ ਸ਼ਹਿਰ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯੋਗ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਵਿਕਾਸ ਮਹਿਤਾ, ਆਲ ਇੰਡੀਆਂ ਕਾਂਗਰਸ ਕਮੇਟੀ ਮੈਂਬਰ ਕਿਸ਼ੋਰੀ ਲਾਲ, ਹਰਦੀਪ ਸਿੰਘ, ਸੁਰਿੰਦਰ ਕੁਮਾਰ ਬਾਵਾ, ਪ੍ਰੀਆ ਧੀਮਾਨ, ਨਿਸ਼ਾ ਸ਼ਰਮਾ, ਰਾਜੇਸ਼ ਮੇਸੀ, ਪ੍ਰੇਮ ਲਤਾ, ਸ਼ਕੁੰਤਲਾ ਰਾਣੀ, ਗੁਰਮੀਤ ਨਾਗਪਾਲ, ਰਾਸ਼ੀਦ ਖਾਨ, ਜਤਿੰਦਰ ਪਾਠਕ ਸਮੇਤ ਹੋਰ ਹਾਜਰ ਸਨ।