ਖੰਨਾ, -ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ਉਮੀਦਵਾਰਾਂ ਦੀ ਜਿੱਤ ਲਈ ਪ੍ਰਚਾਰ ਕਰਨ ਵਾਸਤੇ ਮੁਹਿੰਮ ਨੂੰ ਤੇਜ਼ ਕਰਨ ਲਈ ਕੇਂਦਰੀ ਮੰਤਰੀ ਤੇ ਭਾਜਪਾ ਨੇਤਾ ਨਿਤਿਨ ਗਡਕਰੀ 8 ਮਈ ਨੂੰ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ | ਇਹ ਜਾਣਕਾਰੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਜਥੇ: ਰਣਜੀਤ ਸਿੰਘ ਤਲਵੰਡੀ ਨੇ ਦਿੱਤੀ | ਤਲਵੰਡੀ ਨੇ ਦੱਸਿਆ ਕਿ ਪਹਿਲਾ ਉਹ ਅੰਮਿ੍ਤਸਰ ਆਉਣਗੇ ਅਤੇ ਉੱਥੇ ਰੈਲੀ ਨੂੰ ੂ ਸੰਬੋਧਨ ਕਰਨ ਉਪਰੰਤ ਜਹਾਜ਼ ਰਾਹੀਂ ਸਾਹਨੇਵਾਲ ਪੁੱਜਣਗੇ, ਜਿੱਥੋਂ ਇਕ ਕਾਫ਼ਲੇ ਦੀ ਸ਼ਕਲ 'ਚ ਖੰਨਾ ਵਿਖੇ ਫ਼ਤਹਿਗੜ੍ਹ ਸਾਹਿਬ ਦੇ ਅਕਾਲੀ-ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਥਾਨਕ ਗਰੀਨ ਲੈਂਡ ਹੋਟਲ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜਾਬ ਦੀ ਅਕਾਲੀ-ਭਾਜਪਾ ਲੀਡਰਸ਼ਿਪ ਵੀ ਖੰਨਾ ਆਵੇਗੀ, ਜਿਸ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ਼ਾਮਿਲ ਹਨ |