ਅੱਜ ਖੰਨਾ ਵਿਚ 5 ਸਾਲ ਤਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਐੱਸ. ਐਮ. ਓ. ਡਾ. ਰਾਜਿੰਦਰ ਗੁਲਾਟੀ ਨੇ ਖ਼ੁਦ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਹੀ 866 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਅਤੇ ਸ਼ਹਿਰ ਦੇ 1200 ਘਰਾਂ ਵਿਚ ਦਸਤਕ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ 3 ਦਿਨ ਜਾਰੀ ਰਹੇਗੀ। ਇਹ ਮੁਹਿੰਮ ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰਪਾਲ ਸਿੰਘ ਦੀ ਅਗਵਾਈ ਵਿਚ ਚਲਾਈ ਜਾ ਰਹੀ ਹੈ। ਡਾ. ਰਾਜਿੰਦਰ ਗੁਲਾਟੀ ਜੋ ਕਿ ਜ਼ਿਲ੍ਹਾ ਟੀਕਾਕਰਨ ਮੁਹਿੰਮ ਦੇ ਕਾਰਜਕਾਰੀ ਅਫ਼ਸਰ ਵੀ ਹਨ, ਨੇ ਕਿਹਾ ਕਿ ਇਹ ਮੁਹਿੰਮ 100 ਫ਼ੀਸਦੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਸ਼ੁਰੂ ਕੀਤੀ ਗਈ ਹੈ। ਲੋਕ ਚਰਚਾ ਅੱਛੀ ਬਾਤ