Monday, June 17, 2019

ਸਮੁੱਚੇ ਸਿੱਖ ਭਾਈਚਾਰੇ 'ਚ ਰੋਸ਼

ਦਿੱਲੀ ਪੁਲਿਸ ਵੱਲੋਂ ਸਿੱਖ ਡਰਾਈਵਰ ਦੀ ਬੇਰਹਿਮੀ ਨਾਲ ਕੁੱਟਮਾਰ ਦੀ ਘਟਨਾ ਨਾਲ ਸਮੁੱਚੇ ਸਿੱਖ ਭਾਈਚਾਰੇ 'ਚ ਰੋਸ਼
ਦੀ ਲਹਿਰ ਪਾਈ ਜਾ ਰਹੀ ਹੈ। ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਯਾਦਵਿੰਦਰ ਸਿੰਘ ਯਾਦੂ ਵੱਲੋਂ ਇਸ ਘਟਨਾ ਦੀ ਜੋਰਦਾਰ ਨਿੰਦਾ ਕੀਤੀ ਗਈ। ਯਾਦੂ ਨੇ ਕਿਹਾ ਕਿ ਇੱਕ ਸਿੱਖ ਡਰਾਈਵਰ ਦੀ ਸ਼ਰੇਆਮ ਕੁੱਟਮਾਰ ਮੰਦਭਾਗੀ ਘਟਨਾ ਹੈ। ਸਿੱਖ ਡਰਾਈਵਰ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਵਾਲਿਆਂ ਖ਼ਿਲਾਫ਼ ਭਾਰਤੀ ਦੰਡਵਲੀ ਦੀ ਧਾਰਾ 307 ਅਧੀਨ ਮਾਮਲਾ ਦਰਜ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਨੌਕਰੀ ਤੋਂ ਤੁਰੰਤ ਮੁਅੱਤਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਪੁਲਿਸ ਵੱਲੋਂ ਸਿੱਖ ਭਾਈਚਾਰੇ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਅਕਾਲੀ ਦਲ ਸਘੰਰਸ਼ ਕਰਨ ਲਈ ਮਜ਼ਬੂਰ ਹੋਵੇਗਾ। ਯਾਦੂ ਨੇ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾਂ ਸਰਬੱਤ ਦੇ ਭਲੇ ਦੇ ਸਿਧਾਂਤ 'ਤੇ ਪਹਿਰਾ ਦਿੱਤਾ ਤੇ ਜਦੋਂ ਵੀ ਦੇਸ਼ 'ਤੇ ਕੋਈ ਭੀੜ ਪਈ ਤਾਂ ਸਿੱਖਾਂ ਨੇ ਅੱਗੇ ਹੋ ਕੇ ਲੜ੍ਹਾਈ ਲੜ੍ਹੀ ਹੈ।