Sunday, June 30, 2019

ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਵੱਲੋਂ ਮਨਪ੍ਰੀਤ ਸਿੰਘ ਸੋਨੀ ਜਨਰਲ ਸਕੱਤਰ ਨਿਯੁਕਤ

ਜ਼ਿਲ੍ਹਾ ਪ੍ਰਧਾਨ ਸੁਖਦੀਪ
ਸਿੰਘ ਕਿਸ਼ਨਗੜ੍ਹ ਵੱਲੋਂ ਮਨਪ੍ਰੀਤ ਸਿੰਘ ਸੋਨੀ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸੁਖਦੀਪ ਸਿੰਘ ਵੱਲੋਂ ਮਨਪ੍ਰੀਤ ਨੂੰ ਨਿਯੁਕਤੀ ਪੱਤਰ ਦਿੰਦੇ ਸਮੇਂ ਪਾਰਟੀ ਦੀ ਮਜ਼ਬੂਤੀ ਲਈ ਡੱਟ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸੁਖਦੀਪ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ, ਇਸ ਲਈ ਪਾਰਟੀ ਵਰਕਰਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਪਾਰਟੀ ਦੇ ਕੰਮਾਂ ਨੂੰ ਘਰ-ਘਰ ਲੈ ਕੇ ਜਾਣ ਤੇ ਲੋੜਵੰਦਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕਰਨ। ਮਨਪ੍ਰੀਤ ਸਿੰਘ ਸੋਨੀ ਨੇ ਵਿਸ਼ਵਾਸ਼ ਦਵਾਇਆ ਕਿ ਪਾਰਟੀ ਵੱਲੋਂ ਜੋ ਜਿੰਮੇਵਾਰੀ ਉਸਨੂੰ ਦਿੱਤੀ ਗਈ ਹੈ, ਉਸਨੂੰ ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਏਗਾ ਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰੇਗਾ। ਇਸ ਮੌਕੇ ਜਪਿੰਦਰ ਸਿੰਘ, ਪਰਮਿੰਦਰ ਸਿੰਘ, ਜਗਨੰਦਨ ਸਿੰਘ, ਹਰਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਬੱਲ, ਬਹਾਦਰ ਸਿੰਘ ਬੱਲ ਆਦਿ ਹਾਜ਼ਰ ਸਨ।