Saturday, July 13, 2019

ਬ੍ਰਿਜ ਆਫ ਹੋਪ ਵਲੋਂ ਪੈਰੈਂਟਸ ਡੇ' ਧੂਮਧਾਮ ਨਾਲ ਮਨਾਇਆ ਗਿਆ।

ਗ਼ਰੀਬ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਾਲੀ ਸੰਸਥਾ ਬਰਿਜ ਆਫ਼ ਹੋਪ ਵੱਲੋਂ 'ਪੈਰੈਂਟਸ ਡੇ' ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ 'ਚ ਮਾਪਿਆਂ ਤੇ ਬੱਚਿਆਂ ਵੱਲੋਂ ਭਾਗ ਲਿਆ
ਗਿਆ। ਸਮਾਗਮ 'ਚ ਮੁੱਖ ਮਹਿਮਾਨ ਵੱਜੋਂ ਜਸਪਾਲ ਸਿੰਘ ਕੰਗ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਤੇ ਮਲਕੀਤ ਸਿੰਘ ਵੱਜੋਂ ਵਿਸੇਸ਼ ਮਹਿਮਾਨ ਵੱਜੋਂ ਸਮੂਲੀਅਤ ਕੀਤੀ ਗਈ ਤੇ ਬੱਚਿਆਂ ਨੂੰ ਆਸ਼ਰੀਵਾਦ ਦਿੱਤਾ। ਬੱਚਿਆਂ ਵੱਲੋਂ ਸੱਭਿਆਚਾਰਕ ਸਮਗਾਮ ਪੇਸ਼ ਕਰਕੇ ਆਪਣੀ ਕਲਾਂ ਦੇ ਜੌਹਰ ਦਿਖਾਏ ਗਏ। ਜਸਪਾਲ ਸਿੰਘ ਤੇ ਮਲਕੀਤ ਸਿੰਘ ਵੱਲੋਂ ਬੱਚਿਆਂ ਦੇ ਰੰਗਾਰੰਗ ਪ੍ਰੋਗਰਾਮ ਦੀ ਸਲਾਘਾ ਕੀਤੀ ਤੇ ਬੱਚਿਆਂ ਨੂੰ ਪੜ੍ਹਾਈ ਕਰਨ ਤੇ ਭਵਿੱਖ 'ਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਪਰਵਰਿਸ਼ ਦੇਣ ਤੇ ਪੜ੍ਹਾਈ ਲਈ ਢੁੱਕਵਾਂ ਮਾਹੌਲ ਦੇਣ। ਸੰਸਥਾ ਦੀ ਕੋਆਰਡੀਨੇਟਰ ਮਨਦੀਪ ਕੌਰ ਨੇ ਦੱਸਿਆ ਕਿ ਸੰਸਥਾ ਵੱਲੋਂ ਸਮੇਂ ਸਮੇਂ 'ਤੇ ਲੋੜਵੰਦ ਬੱਚਿਆਂ ਦੀ ਸਹਾਇਤਾ ਕੀਤੀ ਜਾਂਦੀ ਹੈ ਤੇ ਅਜਿਹੇ ਸਮਾਗਮ ਕਰਵਾਏ ਜਾਂਦੇ ਹਨ। ਜਿਸ ਨਾਲ ਬੱਚਿਆਂ ਨੂੰ ਸੇਧ ਮਿਲ ਸਕੇ ਤੇ ਉਹ ਨੈਤਿਕ ਕਦਰਾਂ-ਕੀਮਤਾਂ ਦੇ ਧਾਰਨੀ ਬਣ ਸਕਣ। ਆਖ਼ੀਰ 'ਚ ਹੋਣਹਾਰ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਰੰਜਨਾ, ਰਮਨ, ਰਾਜ ਤੋਸ਼ੀ ਆਦਿ ਹਾਜ਼ਰ ਸਨ। ਲੋਕ ਚਰਚਾ ਕਿਆ ਬਾਤ