ਖੰਨਾ-- ਏ. ਐਸ. ਕਾਲਜ ਖੰਨਾ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਮੀਤ ਸਿੰਘ ਆਪਣੀਆਂ ਸੇਵਾਵਾਂ ਉਪਰੰਤ ਸੇਵਾ ਮੁਕਤ ਹੋ ਗਏ ਹਨ। ਆਪਣੇ ਸੇਵਾਕਾਲ ਦੌਰਾਨ ਕਾਲਜ ਦੇ ਵਿਦਿਆਰਥੀਆਂ ਦੀ ਅਕਾਦਮਿਕ ਤੇ ਸਭਿਆਚਾਰਕ ਖੇਤਰ ਵਿੱਚ ਉਨ੍ਹਾਂ ਨੇ ਅਗਵਾਈ ਕੀਤੀ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਰਹਿਨੁਮਾਈ ਵਿੱਚ ਕਾਲਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਯੂਨੀਵਰਸਿਟੀ ਦੇ ਯੁਵਕ ਮੇਲੇ ਵਿੱਚ ਕਾਲਜ ਨੇ ਓਵਰਆਲ ਰਨਰ ਅੱਪ ਟਰਾਫ਼ੀ ਹਾਸਿਲ ਕੀਤੀ। ਭਾਸ਼ਾ ਵਿਭਾਗ ਪੰਜਾਬ ਵਲੋਂ ਉਨ੍ਹਾਂ ਨੂੰ ਪ੍ਰਿੰ. ਤੇਜਾ ਸਿੰਘ ਪੁਰਸਕਾਰ ਨਾਲ਼ ਸਨਮਾਨਿਤ ਕੀਤਾ ਗਿਆ। ਕਿਆ ਬਾਤ ਮਾਂ ਬੋਲੀ ਸਿੱਖਿਆ ਦਾਨੀ