Sunday, July 7, 2019

ਰੋਹਣੌਂ ਕਲ੍ਹਾਂ ਵਿਖੇ ਪੰਚਾਇਤ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੂਟੇ ਲਗਾਏ ਗਏ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਰੋਹਣੌਂ ਕਲ੍ਹਾਂ ਵਿਖੇ ਪੰਚਾਇਤ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੂਟੇ ਲਗਾਏ ਗਏ। ਬੂਟੇ ਲਗਾਉਣ ਦਾ ਸ਼ੁੱਭ ਆਰੰਭ ਯੂਥ ਕਾਂਗਰਸ ਪ੍ਰਧਾਨ ਸਤਨਾਮ ਸਿੰਘ ਸੋਨੀ ਵੱਲੋਂ ਕੀਤਾ ਗਿਆ। ਸਤਨਾਮ ਸਿੰਘ
ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਮਨੁੱਖ ਨੂੰ ਕੁਦਰਤੀ ਦਾਤਾਂ ਦੀ ਸੰਭਾਲ ਦਾ ਹੋਕਾ ਬਹੁਤ ਸਮਾਂ ਪਹਿਲਾਂ ਹੀ ਦਿੱਤਾ ਗਿਆ ਪਰ ਮਨੁੱਖ ਨੇ ਆਪਣੀ ਅਗਿਆਨਤਾ ਤੇ ਗਰਜ਼ਾ ਕਾਰਨ ਕੁਦਰਤੀ ਦਾਤਾਂ ਨਾਲ ਖਿਲਵਾੜ ਕੀਤਾ। ਜਿਸ ਦਾ ਖਮਿਆਜ਼ਾ ਅੱਜ ਮਨੱਖ ਖ਼ੁਦ ਭੁਗਤ ਰਿਹਾ ਹੈ। ਜੇਕਰ ਅਸੀਂ ਹੁਣ ਵੀ ਕੁਦਰਤੀ ਦਾਤਾਂ ਦੀ ਸੰਭਾਲ ਨਾ ਕੀਤੀ ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ 'ਤੇ ਰਹਿਣਾ ਮੁਸ਼ਕਿਲ ਹੋ ਜਾਵੇਗਾ। ਇਸ ਲਈ ਹਰ ਇਨਸਾਨ ਨੂੰ ਆਪਣੀ ਜ਼ਿੰਦਗੀ 'ਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਮੌਕੇ ਪੰਚ ਪਾਲ ਸਿੰਘ, ਪੰਚ ਸੁਰਜੀਤ ਸਿੰਘ, ਪੰਚ ਜਸਵੀਰ ਸਿੰਘ, ਬਲਦੇਵ ਸਿੰਘ, ਪੰਚ ਕਰਮ ਸਿੰਘ, ਰਣਜੀਤ ਸਿੰਘ, ਡਾ. ਪਰਵਿੰਦਰ ਸਿੰਘ, ਗੁਰਮੇਲ ਸਿੰਘ ਸਾਬਕਾ ਸਰਪੰਚ, ਸਕਿੰਦਰ ਸਿੰਘ, ਨਿਰਮਲ ਸਿੰਘ ਬੱਗਾ, ਅਵਤਾਰ ਸਿੰਘ ਚੌਂਕੀਦਾਰ, ਰਣਬੀਰ ਸਿੰਘ, ਰਵੀ ਬੈਨੀਪਾਲ ਆਦਿ ਹਾਜ਼ਰ ਸਨ।