Tuesday, July 9, 2019

ਸੰਗਤਾਂ ਨੂੰ ਬੂਟੇ ਵੰਡੇ

ਦਸਮੇਸ਼ ਕਲੱਬ ਖੰਨਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ, ਅਮਲੋਹ ਰੋਡ ਖੰਨਾ ਵਿਖੇ ਸੰਗਤਾਂ ਨੂੰ ਬੂਟੇ ਵੰਡੇ
ਗਏ ਤੇ ਬੂਟਿਆਂ ਦੀ ਸੰਭਾਲ ਲਈ ਪ੍ਰੇਰਿਤ ਵੀ ਕੀਤਾ ਗਿਆ। ਮਨਜੀਤ ਸਿੰਘ ਮਿੰਟੂ ਨੇ ਦੱਸਿਆ ਕਿ ਧਰਤੀ ਨੂੰ ਹਰਿਆ-ਭਰਿਆ ਬਣਾਉਣ ਤੇ ਵਾਤਾਵਰਨ ਦੀ ਸੰਭਾਲ ਲਈ ਰੁੱਖਾਂ ਦੀ ਬਹੁਤ ਲੋੜ ਹੈ। ਜਿਸ ਕਰਕੇ ਗੁਰਦੁਆਰਾ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਬੂਟੇ ਵੰਡੇ ਗਏ ਤਾਂ ਜੋ ਉਹ ਆਪਣੇ ਘਰਾਂ ਤੇ ਆਲੇ-ਦੁਆਲੇ ਬੂਟੇ ਲਗਾ ਕੇ ਇੰਨ੍ਹਾਂ ਦੀ ਸੰਭਾਲ ਕਰਨ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਕੰਗ ਨੇ ਨੌਜਵਾਨਾਂ ਦੇ ਇਸ ਉੱਦਮ ਦੀ ਭਰਪੂਰ ਸਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅੰਦਰ ਸਮਾਜ ਸੇਵਾ ਦੀ ਭਾਵਨਾ ਚੰਗੀ ਗੱਲ ਹੈ। ਇਸ ਮੌਕੇ ਮਲਕੀਤ ਸਿੰਘ, ਇੰਜ. ਰਾਮ ਸਿੰਘ, ਭੁਪਿੰਦਰ ਸਿੰਘ ਭਿੰਦਰ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਸੁਖਵਿੰਦਰ ਸਿੰਘ, ਜਤਿੰਦਰ ਸਿੰਘ, ਵਿਪਨ ਕੁਮਾਰ, ਹੈਰੀ, ਬਬਲੂ, ਡਾ. ਅਮਨ ਹਾਜ਼ਰ ਸਨ