Thursday, August 8, 2019

ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ 11 ਨੂੰ

 
ਖੰਨਾ, 08 ਅਗਸਤ ( ਗੁਰਿਸ਼  ) : ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ• ਦੀ ਮਹੀਨਾਵਾਰ ਇਕੱਤਰਤਾ 11 ਅਗਸਤ ਦਿਨ ਐਤਵਾਰ ਨੂੰ ਸ਼੍ਰੋਮਣੀ ਸਾਹਿਤਕਾਰ ਸੁਰਜੀਤ ਸਿੰਘ ਮਰਜਾਰਾ ਜੀ ਦੀ ਸਰਪ੍ਰਸਤੀ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ• ਵਿਖੇ ਸਵੇਰੇ 10 ਵਜੇ ਹੋਵੇਗੀ।ਇਸ ਜਾਣਕਾਰੀ ਦਿੰਦਿਆਂ ਸਭਾ ਦੇ ਕੋਆਰਡੀਨੇਟਰ ਸਨੇਹਇੰਦਰ ਸਿੰਘ ਮੀਲੂ ਨੇ ਸਮੂਹ ਲੇਖਕਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਸਮੇ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।