Friday, August 2, 2019

ਭਾਰਤੀ ਜੀਵਨ ਬੀਮਾ ਨਿਗਮ ਖੰਨਾ 'ਚ ਕੇਂਦਰ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਰੋਸ ਪ੍ਰਦਰਸ਼ਨ ਕੀਤਾ

ਨਾਰਦਨ ਜੋਨ ਇੰਪਲਾਈਜ਼ ਐਸੋਸੀਏਸ਼ਨ ਅਤੇ ਨੈਸ਼ਨਲ ਫੈਡਰੇਸ਼ਨ ਦੇ ਸੱਦੇ 'ਤੇ ਭਾਰਤੀ ਜੀਵਨ ਬੀਮਾ ਨਿਗਮ ਖੰਨਾ 'ਚ ਕੇਂਦਰ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾ ਵੱਲੋਂ ਇ
ਹ ਵਿਰੋਧ ਪ੍ਰਦਰਸ਼ਨ ਐੱਲਆਈਸੀ 'ਚ ਵਿਦੇਸ਼ੀ ਨਿਵੇਸ਼ ਖਾਸ ਕਰਕੇ ਐੱਲਆਈਸੀ ਨੂੰ ਸ਼ੇਅਰ ਬਜ਼ਾਰ 'ਚ ਲਿਸ਼ਟਿੰਗ ਕਰਨ ਦੇ ਵਿਰੋਧ 'ਚ ਕੀਤਾ ਗਿਆ। ਅਮਰਜੀਤ ਸਿੰਘ, ਮਨਜੀਤ ਸਿੰਘ, ਪਰਮਿੰਦਰ ਸਿੰਘ, ਅਨੂਪ ਕੁਮਾਰ ਤੇ ਸੰਜੀਵ ਕੁਮਾਰ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਦੇਸ਼ ਦੇ ਲਈ ਘਾਤਕ ਹੋਵੇਗਾ। ਇਸ 'ਚ ਲੱਖਾਂ ਲੋਕਾਂ ਦਾ ਪੈਸਾ ਸ਼ੇਅਰ ਮਾਰਕੀਟ 'ਚ ਡੁੱਬ ਜਾਣ ਦਾ ਖ਼ਤਰਾ ਹੈ। ਇਸ ਲਈ ਸਰਕਾਰ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਆਪਣਾ ਫੈਸਲਾ ਵਾਪਿਸ ਲੈਣਾ ਚਾਹੀਦਾ ਹੈ। ਇਸ ਮੌਕੇ ਬਲਵੀਰ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ, ਬਲਵੀਰ ਸਿੰਘ, ਸਤਵਿੰਦਰ ਸਿੰਘ, ਸਤੀਸ਼ ਕੁਮਾਰ, ਪਰਮਜੀਤ ਸਿੰਘ, ਸੁਖਵਿੰਦਰ ਕੌਰ, ਕਿਸ਼ਨ ਮੂਰਤੀ ਮੈਨਨ, ਵਿਪਨ ਕੁਮਾਰ, ਰਾਜ ਕੁਮਾਰ ਆਦਿ ਹਾਜ਼ਰ ਸਨ।